ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ 1000 ਰੁਪਏ ਦੇਣ ਦੇ ਐਲਾਨ ਤੋਂ ਅਕਾਲੀ-ਕਾਂਗਰਸ-ਭਾਜਪਾ ਪ੍ਰੇਸ਼ਾਨ – Arvind Kejriwal
ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ 1000 ਰੁਪਏ ਦੇਣ ਦੇ ਐਲਾਨ ਤੋਂ ਅਕਾਲੀ-ਕਾਂਗਰਸ-ਭਾਜਪਾ ਪ੍ਰੇਸ਼ਾਨ – ਅਰਵਿੰਦ ਕੇਜਰੀਵਾਲ
– ਸਾਡੀਆਂ ਮਾਵਾਂ-ਭੈਣਾਂ ਦੇ ਸ਼ਕਤੀਕਰਨ ਲਈ 1000 ਰੁਪਏ ਦੇਣ ਨਾਲ ਖਜ਼ਾਨਾ ਖਾਲੀ ਨਹੀਂ ਹੋਵੇਗਾ, ਪਿਛਲੀਆਂ ਸਰਕਾਰਾਂ ਦੀ ਲੁੁਟ ਨੇ ਖ਼ਜ਼ਾਨਾ ਖਾਲੀ ਕੀਤਾ ਹੈ- ਅਰਵਿੰਦ ਕੇਜਰੀਵਾਲ
– ਅਸੀਂ ਭਿ੍ਰਸ਼ਟਾਚਾਰ ਅਤੇ ਲੁੱਟ-ਖਸੁੱਟ ਨੂੰ ਖਤਮ ਕਰਾਂਗੇ ਅਤੇ ਵਿੱਤੀ ਮੱਦਦ ਦੇ ਕੇ ਔਰਤਾਂ ਦਾ ਸ਼ਕਤੀਕਰਨ ਕਰਾਂਗੇ – ਅਰਵਿੰਦ ਕੇਜਰੀਵਾਲ
– ਪਿੱਛਲੀਆਂ ਸਰਕਾਰਾਂ ਦੇ ਨੇਤਾਵਾਂ ਨੇ ਖ਼ਜ਼ਾਨਾ ਖਾਲੀ ਕੀਤਾ, ਜਨਤਾ ਦੇ ਪੈਸੇ ਨਾਲ ਘਰ ਭਰੇ, ਅਸੀਂ ਇਸ ਲੁੱਟ ਨੂੰ ਖਤਮ ਕਰਨਾ ਚਾਹੁੰਦੇ ਹਾਂ – ਅਰਵਿੰਦ ਕੇਜਰੀਵਾਲ
ਚੰਡੀਗੜ੍ਹ, 28 ਨਵੰਬਰ 2021 – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ 18 ਸਾਲ ਤੋਂ ਵੱਧ ਦੀਆਂ ਸਾਰੀਆਂ ਲੜਕੀਆਂ ਅਤੇ ਔਰਤਾਂ ਦੇ ਸ਼ਕਤੀਕਰਨ ਲਈ ਹਰ ਮਹੀਨੇ 1000 ਰੁਪਏ ਦੇਣ ਦੇ ਐਲਾਨ ਦੀ ਪੂਰੇ ਦੇਸ਼ ਵਿੱਚ ਚਰਚਾ ਹੋ ਰਹੀ ਹੈ। ਜਿੱਥੇ ਪੰਜਾਬ ਦੀਆਂ ਔਰਤਾਂ ਇਸ ਐਲਾਨ ਤੋਂ ਖੁਸ਼ ਹਨ, ਥੇ ਹੀ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਆਗੂ ਇਸ ਲਈ ਲਗਾਤਾਰ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕਰ ਰਹੇ ਹਨ।
ਕਾਂਗਰਸ ਅਤੇ ਅਕਾਲੀ ਦਲ ਦੇ ਨੇਤਾਵਾਂ ਦੇ ਬਿਆਨਾਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪੰਜਾਬ ਦੀਆਂ ਔਰਤਾਂ ਲਈ ਵੀਡੀਓ ਸੰਦੇਸ਼ ਦਿੱਤਾ ਹੈ । ਦਿੱਲੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ 18 ਸਾਲ ਤੋਂ ਵੱਧ ਮਰ ਦੀਆਂ ਸਾਰੀਆਂ ਲੜਕੀਆਂ ਅਤੇ ਔਰਤਾਂ ਦੇ ਸ਼ਕਤੀਕਰਨ ਲਈ ਹਰ ਮਹੀਨੇ 1000 ਰੁਪਏ ਦੇਣ ਦੇ ਐਲਾਨ ਦੀ ਪੂਰੇ ਦੇਸ਼ ਵਿੱਚ ਚਰਚਾ ਹੋ ਰਹੀ ਹੈ । ਜਿੱਥੇ ਪੰਜਾਬ ਦੀਆਂ ਔਰਤਾਂ ਇਸ ਐਲਾਨ ਤੋਂ ਖੁਸ਼ ਹਨ, ਥੇ ਹੀ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਆਗੂ ਇਸ ਲਈ ਲਗਾਤਾਰ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕਰ ਰਹੇ ਹਨ ।
ਕਾਂਗਰਸ ਅਤੇ ਅਕਾਲੀ ਦਲ ਦੇ ਨੇਤਾਵਾਂ ਦੇ ਬਿਆਨਾਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪੰਜਾਬ ਦੀਆਂ ਔਰਤਾਂ ਲਈ ਵੀਡੀਓ ਸੰਦੇਸ਼ ਦਿੱਤਾ ਹੈ । ਅਪਣੇ ਵੀਡੀਓ ਸੰਦੇਸ਼ ਵਿੱਚ ਕੇਜਰੀਵਾਲ ਨੇ ਕਿਹਾ ਕਿ ਸਾਡੇ ਵੱਲੋਂ ਕੀਤੇ ਐਲਾਨ ਨਾਲ ਪੰਜਾਬ ਦੀਆਂ ਮਾਵਾਂ ਭੈਣਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਖੁਸ਼ੀ ਨਾਲ ਇਸ ਦੀ ਤਾਰੀਫ਼ ਕੀਤੀ । ਪਰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਮਹਿਲਾ ਸ਼ਕਤੀਕਰਨ ਦੀ ਇਸ ਦੁਨੀਆਂ ਦੀ ਸਭ ਤੋਂ ਵੱਡੀ ਯੋਜਨਾ ਤੋਂ ਪਰੇਸ਼ਾਨੀ ਹੈ । ਨਾਂ ਕਿਹਾ ਕਿ ਇਸ ਐਲਾਨ ਤੋਂ ਬਾਅਦ ਅਕਾਲੀ, ਕਾਂਗਰਸ ਅਤੇ ਭਾਜਪਾ ਦੇ ਆਗੂ ਲਗਾਤਾਰ ਮੈਨੂੰ ਗਾਲਾਂ ਕੱਢ ਰਹੇ ਹਨ ।
ਕਾਂਗਰਸ, ਭਾਜਪਾ ਅਤੇ ਅਕਾਲੀ ਦਲ ’ਤੇ ਲੁੱਟ ਦਾ ਦੋਸ਼ ਲਾਉਦਿਆਂ ਨਾਂ ਕਿਹਾ ਕਿ ਪਿੱਛਲੀਆਂ ਸਰਕਾਰਾਂ ਦੇ ਆਗੂਆਂ ਨੇ ਜਨਤਾ ਦਾ ਪੈਸਾ ਲੁੱਟ ਕੇ ਆਪਣੇ ਘਰ ਭਰੇ । ਇਨਾਂ ਲੀਡਰਾਂ ਨੇ ਪੰਜਾਬ ਦਾ ਖਜ਼ਾਨਾ ਖਾਲੀ ਕਰ ਦਿੱਤਾ । ਅਸੀਂ ਹਨਾਂ ਦੀ ਲੁੱਟ ਦੇ ਪੈਸੇ ਨੂੰ ਬਚਾਉਦੇ ਹਾਂ ਅਤੇ ਆਪਣੀਆਂ ਮਾਵਾਂ ਅਤੇ ਭੈਣਾਂ ਨੂੰ ਹਰ ਮਹੀਨੇ 1000 ਰੁਪਏ ਦਿੰਦੇ ਹਾਂ। ਹਰ ਮਹੀਨੇ 1000 ਰੁਪਏ ਦੇਵਾਂਗੇ। ਅਕਾਲੀ-ਕਾਂਗਰਸ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਆਪਣੀਆਂ ਮਾਵਾਂ-ਭੈਣਾਂ ਦੇ ਸ਼ਕਤੀਕਰਨ ਲਈ ਹਰ ਮਹੀਨੇ 1000 ਰੁਪਏ ਦੇਣ ਨਾਲ ਪੰਜਾਬ ਦਾ ਖਜ਼ਾਨਾ ਖਾਲੀ ਨਹੀਂ ਹੋਵੇਗਾ। ਪੰਜਾਬ ਦਾ ਖਜ਼ਾਨਾ ਮੌਜੂਦਾ ਅਤੇ ਪਿੱਛਲੀਆਂ ਸਰਕਾਰਾਂ ਵਿੱਚ ਫੈਲੇ ਭਿ੍ਰਸ਼ਟਾਚਾਰ ਅਤੇ ਲੁੱਟ ਕਾਰਨ ਖਾਲੀ ਹੋ ਚੁੱਕਾ ਹੈ । ਅਸੀਂ ਸ ਲੁੱਟ ਨੂੰ ਖਤਮ ਕਰਾਂਗੇ ਅਤੇ ਸੇ ਪੈਸੇ ਨਾਲ ਆਪਣੀਆਂ ਮਾਵਾਂ ਅਤੇ ਭੈਣਾਂ ਨੂੰ ਸ਼ਕਤਸ਼ਾਲੀ ਬਣਾਵਾਂਗੇ। ਨਾਂ ਪੰਜਾਬ ਵਾਸੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਹੁਣ ਜਦੋਂ ਵੀ ਕਿਸੇ ਗੁਰਦੁਆਰੇ ਜਾਂ ਮੰਦਰ ਵਿੱਚ ਜਾਓ ਤਾਂ ਮੇਰੇ ਲਈ ਵੀ ਅਰਦਾਸ ਕਰਨ।