google.com, pub-8820697765424761, DIRECT, f08c47fec0942fa0
Muktsar News

ਮੇਲਾ ਮਾਘੀ ਦੌਰਾਨ ਸਰਧਾਲੂਆਂ ਦੀ ਸਹਾਇਤਾ ਲਈ ਜਿਲ੍ਹਾ ਪ੍ਰਸਾਸ਼ਨ ਨੇ ਸਥਾਪਿਤ ਕੀਤੇ ਕੰਟਰੋਲ ਰੂਮ

ਸ਼੍ਰੀ ਮੁਕਤਸਰ ਸਾਹਿਬ, 11 ਜਨਵਰੀ ( ਮਨਪ੍ਰੀਤ ਮੋਨੂੰ ) ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਮੇਲੇ ਤੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੰਟਰੋਲ ਰੂਮ ਦੀ ਸਥਾਪਨਾ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੀ ਗਈ ਹੈ | ਉਹਨਾ ਦੱਸਿਆ ਕਿ ਸਿਵਲ ਕੰਟਰੋਲ ਰੂਮ ਦਫਤਰ ਡਿਪਟੀ ਕਮਿਸ਼ਨਰ ਵਿਖੇ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਟੈਲੀਫੋਨ ਨੰਬਰ 01633-241888 ਹੈ ਜਦਕਿ ਪੁਲਿਸ ਕੰਟਰੋਲ ਰੂਮ ਜੋ ਕਿ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਬਣਾਇਆ ਗਿਆ ਜਿਸ ਦਾ ਨੰਬਰ 80543-70100, 80549-42100 ਹੈ | ਉਹਨਾ ਮੇਲੇ ਤੇ ਆਉਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕਿਸੇ ਕਿਸਮ ਦੀ ਸਹਾਇਤਾ ਦੀ ਲੋੜ ਪੈਂਦੀ ਹੈ ਤਾਂ ਉਹ ਇਨ੍ਹਾਂ ਨੰਬਰਾਂ ਤੇ ਸੰਪਰਕ ਕਰ ਸਕਦਾ ਹੈ |

Related Articles

Leave a Reply

Your email address will not be published. Required fields are marked *

Back to top button