ਦੋ ਮੋਟਰਸਾਈਕਲਾਂ ਵਿਚਾਕਰ ਸਿੱਧੀ ਟੱਕਰ, ਇਕ ਦੀ ਮੌਤ, ਤਿੰਨ ਜਖ਼ਮੀ
ਦੋ ਮੋਟਰਸਾਈਕਲਾਂ ਵਿਚਕਾਰ ਸਿੱਧੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਅਤੇ ਤਿੰਨ ਨੌਜਵਾਨਾਂ ਦੇ ਜ਼ਖ਼ਮੀ ਹੋਣ ਸਮਾਚਾਰ ਪ੍ਰਰਾਪਤ ਹੋਇਆ। ਥਾਣਾ ਸਿਟੀ ਮਲੋਟ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਦਕਿ ਮਿ੍ਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮਿ੍ਤਕ ਦੇ ਪਰਿਵਾਰ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ ਉਨਾਂ੍ਹ ਦਾ ਬੇਟਾ ਗੁਰਤੇਜ ਸਿੰਘ ਪੁੱਤਰ ਰਣਜੀਤ ਸਿੰਘ ਮਲੋਟ ਵਿਖੇ ਡਿਊਟੀ ਕਰਦੇ ਆਪਣੇ ਭਰਾ ਨੂੰ ਲੈਣ ਲਈ ਦੇਰ ਰਾਤ ਅਬੁਲ ਖੁਰਾਣਾ ਤੋਂ ਮਲੋਟ ਵੱਲ ਜਾ ਰਿਹਾ ਸੀ ਕਿ ਪੈਟਰੋਲ ਪੰਪ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟੱਕਰ ਹੋ ਗਈ ਜਿਸਦੇ ਸਿੱਟੇ ਵਜੋਂ ਗੁਰਤੇਜ ਸਿੰਘ ਦੀ ਮੌਤ ਹੋ ਗਈ
ਜਦਕਿ ਦੂਸਰੇ ਮੋਟਰਸਾਈਕਲ ਸਵਾਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਜਿਨਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨਾਂ੍ਹ ਦੀ ਹਾਲਤ ਨੂੰ ਦੇਖਦਿਆਂ ਬਠਿੰਡਾ ਰੈਫਰ ਕਰ ਦਿੱਤਾ। ਜ਼ਖ਼ਮੀ ਨੌਜਵਾਨ ਕਿਸੇ ਵਿਆਹ ਸਮਾਗਮ ਤੋਂ ਵਾਪਸ ਪਿੰਡ ਵੜਿੰਗ ਖੇੜਾ ਪਰਤ ਰਹੇ ਸਨ। ਥਾਣਾ ਸਿਟੀ ਦੇ ਇੰਚਾਰਜ਼ ਸੰਜੀਵ ਬਿਸ਼ਨੋਈ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੇ ਪਰਿਵਾਰ ਦੇ ਬਿਆਨਾਂ ਤੇ ਜਗਸੀਰ ਸਿੰਘ ਵਾਸੀ ਵੜਿੰਗ ਖੇੜਾ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।