ਡੀਸੀ ਦਫ਼ਤਰ ਕਾਮਿਆਂ ਵੱਲੋਂ ਵਿਜੀਲੈਂਸ ਬਿਊਰੋ ਖ਼ਿਲਾਫ਼ ਰੋਸ ਪ੍ਰਦਰਸ਼ਨ
डीसी दफ़्तर कामगारों की तरफ से विजीलैंस ब्यूरो ख़िलाफ़ रोश प्रदर्शन
ਵਿਜੀਲੈਂਸ ਬਿਊਰੋ ਵੱਲੋਂ ਹੁਸ਼ਿਆਰਪੁਰ ਦੀ ਮਹਿਲਪੁਰ ਤਹਿਸੀਲ ਵਿਖੇ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਦੇ ਖਿਲਾਫ਼ ਮੁਕੱਦਮਾ ਦਰਜ ਕਰਨ ਦੇ ਰੋਸ ਵਜੋਂ ਡੀਸੀ ਦਫ਼ਤਰਾਂ ਦੇ ਕਮਿਆਂ ਵੱਲੋਂ ਆਪਣੀਆਂ ਡਿਊਟੀਆਂ ਦਾ ਬਾਈਕਾਟ ਕਰ ਕੇ ਵਿਜੀਲੈਂਸ ਬਿਊਰੋ ਖਿਲਾਫ਼ ਰੋਸ ਰੈਲੀ ਕੀਤੀ।
ਇਸ ਰੋਸ ਰੈਲੀ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪ੍ਰਧਾਨ ਵਰਿੰਦਰ ਢੋਸੀਵਾਲ ਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਆਪਣਾ ਟਾਰਗੈਟ ਪੂਰਾ ਕਰਨ ਦੀ ਖਾਤਰ ਮਹਿਲਪੁਰ ਤਹਿਸੀਲ ਦੇ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਦੇ ਖਿਲਾਫ਼ ਪਰਚਾ ਦਰਜ ਕੀਤਾ ਗਿਆ ਅਤੇ ਗਿ੍ਫਤਾਰੀ ਪਾਈ ਗਈ ਜਦਕਿ ਇਨਾਂ੍ਹ ਪਾਸੋਂ ਕੁਝ ਵੀ ਬਰਾਮਦ ਨਹੀਂ ਹੋਇਆ,
ਜਿਸ ਕਾਰਨ ਸੂਬੇ ਭਰ ਦੇ ਡੀਸੀ ਦਫ਼ਤਰ ਕਾਮਿਆਂ ਵਿੱਚ ਭਾਰੀ ਰੋਸ ਦੀ ਲਹਿਰ ਦੌੜ ਗਈ ਅਤੇ ਸੂਬਾ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਕਰਮਚਾਰੀਆਂ ਵੱਲੋਂ ਆਪਣੀਆਂ ਡਿਊਟੀਆਂ ਦਾ ਬਾਈਕਾਟ ਕੀਤਾ ਹੈ। ਉਨਾਂ੍ਹ ਦੱਸਿਆ ਕਿ ਬਿਊਰੋ ਵੱਲੋਂ ਇੱਕ ਸ਼ਿਕਾਇਤ ਵਿੱਚ ਪ੍ਰਰਾਈਵੇਟ ਵਿਅਕਤੀ ਦੇ ਬਿਆਨਾਂ ਦੇ ਆਧਾਰ ‘ਤੇ ਪਰਚਾ ਦਰਜ ਕਰ ਕੇ ਉਕਤ ਕਰਮਚਾਰੀਆਂ ਦੀ ਗਿ੍ਫ਼ਤਾਰੀ ਪਾਈ ਗਈ।
ਇਸ ਸਬੰਧੀ ਜਦ ਡੀਸੀ ਦਫ਼ਤਰ ਹੁਸ਼ਿਆਰਪੁਰ ਦੇ ਕਰਮਚਾਰੀ ਡਿਪਟੀ ਕਮਿਸ਼ਨਰ ਨੂੰ ਮਿਲੇ ਤਾਂ ਉਨਾਂ੍ਹ ਮੈਜਿਸਟਰੀਅਲ ਜਾਂਚ ਦੇ ਹੁਕਮ ਵੀ ਕੀਤੇ ਪੰ੍ਤੂ ਵਿਜੀਲੈਂਸ ਬਿਊਰੋ ਵੱਲੋਂ ਧੱਕੇਸ਼ਾਹੀ ਦਾ ਮੁਜਾਹਰਾ ਕਰਦਿਆਂ ਦੋਵਾਂ ਨੂੰ ਮਾਣਯੋਗ ਅਦਾਲਤ ਵਿਖੇ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਗਿਆ। ਇਸਤੋਂ ਇਲਾਵਾ ਮਾਲ ਵਿਭਾਗ, ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀ ਕੀਤੀ ਗਈ ਮੀਟਿੰਗ ਤੋਂ ਵੀ ਮੁਲਾਜ਼ਮ ਖਫ਼ਾ ਹਨ
ਜਿਸ ਵਿੱਚ ਪੰਜਾਬ ਸਰਕਾਰ ਨੇ ਪੁਨਰਗਠਨ ਤੋਂ ਬਾਅਦ ਖਤਮ ਕੀਤੀਆਂ ਡੀਸੀ ਦਫ਼ਤਰਾਂ ਦੀਆਂ ਸ਼ਾਖਾਵਾਂ ਅਤੇ ਅਸਾਮੀਆਂ ਨੂੰ ਬਹਾਲ ਕਰਨ ਤੋਂ ਮਨਾ ਕਰ ਦਿੱਤਾ ਗਿਆ ਅਤੇ ਸੀਨੀਅਰ ਸਹਾਇਕਾਂ ਤੋਂ ਨਾਇਬ ਤਹਿਸੀਲਦਾਰ ਪ੍ਰਮੋਟ ਹੋਣ ਲਈ ਕੋਟਾ ਦੇਣ ਤੋਂ ਵੀ ਜਵਾਬ ਦੇ ਦਿੱਤਾ ਗਿਆ। ਇਸੇ ਤਰਾਂ੍ਹ ਡੀਸੀ ਦਫ਼ਤਰ ਕਾਮਿਆਂ ਦੀਆਂ ਹੋਰਨਾਂ ਹੱਕੀ ਮੰਗਾਂ ਸਬੰਧੀ ਵੀ ਸਰਕਾਰ ਨੇ ਅਜੇ ਤੱਕ ਕੋਈ ਸੁਹਿਦਤਾ ਜ਼ਾਹਿਰ ਨਹੀਂ ਕੀਤੀ ਗਈ।
ਜਿਸ ਕਾਰਨ ਜਥੇਬੰਦੀ ਵਿੱਚ ਸਰਕਾਰ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਉਨਾਂ੍ਹ ਕਿਹਾ ਕਿ ਯੂਨੀਅਨ ਦੀ ਸੂਬਾ ਬਾਡੀ ਵੱਲੋਂ ਅੱਜ ਬਾਅਦ ਦੁਪਹਿਰ ਮੀਟਿੰਗ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਵਿਜੀਲੈਂਸ ਬਿਊਰੋ ਵੱਲੋਂ ਦਰਜ ਉਕਤ ਝੂਠਾ ਮੁਕੱਦਮਾ ਰੱਦ ਨਾ ਕੀਤਾ ਗਿਆ ਤਾਂ 26 ਨਵੰਬਰ ਨੂੰ ਜ਼ਲਿ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਿਘਰਾਓ ਵੀ ਕੀਤਾ ਜਾ ਸਕਦਾ ਹੈ, ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਦੀ ਹੋਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ ਸੁਪਰਡੰਟ ਗੇ੍ਡ-1, ਭੁਪਿੰਦਰ ਸਿੰਘ ਸੁਪਰਡੰਟ, ਭੋਲਾ ਰਾਮ, ਜਗਤਾਰ ਸਿੰਘ, ਸਵਰਨ ਸਿੰਘ, ਮੋਹਨ ਸਿੰਘ, ਸਤਨਾਮ ਸਿੰਘ, ਪਰਮਜੀਤ ਸਿੰਘ, ਨਰੇਸ਼ ਕੁਮਾਰ, ਜਸਵਿੰਦਰ ਸਿੰਘ, ਬਲਰਾਜ, ਗੁਰਦੀਪ ਕੌਰ, ਕੁਲਵੰਤ ਕੌਰ, ਸੁਖਪਾਲ ਕੌਰ ਆਦਿ ਵੱਡੀ ਗਿਣਤੀ ਵਿੱਚ ਡੀਸੀ ਦਫ਼ਤਰ ਦੇ ਕਰਮਚਾਰੀ ਹਾਜ਼ਰ ਸਨ।
Sri Muktsar Sahib Online News Portal,Punjabi News,Punjab News,Malout News,Muktsar News,Gidderbaha News, Breaking News