9ਵੇਂ ਦਿਨ ਵੀ ਪੰਜਾਬ ਸਰਕਾਰ ਖ਼ਿਲਾਫ਼ ਗੱਜੇ ਐੱਨਐੱਚਐੱਮ ਮੁਲਾਜ਼ਮ
वें दिन भी पंजाब सरकार ख़िलाफ़ गरजे ऐन्नऐच्चऐम्म मुलाज़ीम
ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਬਲਾਕ ਦੋਦਾ ਵੱਲੋਂ ਕੀਤੀ ਜਾ ਰਹੀ ਹੜਤਾਲ 9ਵੇਂ ਦਿਨ ‘ਚ ਦਾਖਲ ਹੋ ਗਈ ਹੈ। ਇਸ ਦੌਰਾਨ ਸਮੂਹ ਐੱਨਐੱਚਐੱਮ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਜੰਮਕੇ ਨਾਅਰੇਬਾਜੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਸਮੇਂ ਡਾ. ਹਰਪ੍ਰਰੀਤ ਸਿੰਘ ਵੱਲੋ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਬੀਤੇ ਦਿਨੀਂ ਉਪ ਮੁੱਖ ਮੰਤਰੀ/ਸਿਹਤ ਮੰਤਰੀ ਪੰਜਾਬ ਦੀ ਅਗਵਾਈ ‘ਚ ਐਨਐਚਐਮ ਯੂਨੀਅਨ ਦੀ ਪੈਨਲ ਮੀਟਿੰਗ ਹੋਈ ਤੇ ਮੀਟਿੰਗ ‘ਚ ਕੱਚੇ ਕਾਮਿਆਂ ਨੂੰ ਪੱਕਾ ਕਰਨ ਬਾਰੇ ਕਿਹਾ ਗਿਆ ਪਰੰਤੂ ਅਜੇ ਤੱਕ ਇਸ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਤੇ ਜੋ 36000 ਕੱਚੇ ਕਾਮਿਆਂ ਨੂੰ ਪੱਕਾ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਉਸ ‘ਚ ਵੀ ਐਨਐਚਐਮ ਦੇ ਮੁਲਾਜ਼ਮਾਂ ਨੂੰ ਅਣਗੌਲਿਆ ਕੀਤਾ ਗਿਆ
ਜਦਕਿ ਐਨਐਚਐਮ ਦੇ ਮੁਲਾਜ਼ਮਾਂ ਵੱਲੋਂ ਕੋਰੋਨਾ ਸਮੇਂ ‘ਚ ਵੀ ਆਪਣੀ ਤੇ ਆਪਣੇ ਪਰਿਵਾਰ ਦੀ ਜਾਣ ਦੀ ਪ੍ਰਵਾਹ ਨਾ ਕਰਦੇ ਹੋਏ ਦਿਨ ਰਾਤ ਸਿਹਤ ਸੇਵਾਵਾਂ ਜਾਰੀ ਰੱਖੀਆਂ ਗਈਆ ਤੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਹੱਲ ਨਾ ਕਰਨਾ ਇਹ ਸਰਕਾਰ ਦੀ ਹੀ ਲਾਪਰਵਾਹੀ ਹੈ ਜਿਸ ਤੋਂ ਜਾਪਦਾ ਹੈ ਕਿ ਸਰਕਾਰ ਲੋਕਾਂ ਦੀ ਸਿਹਤ ਸੇਵਾਵਾਂ ਪ੍ਰਤੀ ਗੰਭੀਰ ਨਹੀਂ ਹੈ।
ਯੂਨੀਅਨ ਦੇ ਨੁਮਾਇੰਦਿਆ ਨੇ ਦੱਸਿਆ ਕਿ ਜੇਕਰ ਸਮੇਂ ਸਿਰ ਮੁਲਾਜਮਾਂ ਨੂੰ ਰੈਗੂਲਰ ਕਰਨ ਸਬੰਧੀ ਫੈਸਲਾ ਨਹੀਂ ਕੀਤਾ ਜਾਂਦਾ ਉਨੀ ਦੇਰ ਤੱਕ ਸਾਡੀ ਹੜਤਾਲ ਜਾਰੀ ਰਹੇਗੀ ਜਿਸਦੀ ਸਿੱਧੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਇਸ ਮੌਕੇ ਗੌਰਵ ਕੁਮਾਰ, ਮਨਜੀਤ ਸਿੰਘ, ਕਿਰਨਾ ਰਾਣੀ, ਹਰਿੰਦਰ ਕੌਰ, ਦੀਪਕ ਕੁਮਾਰ, ਰਜਨਦੀਪ ਕੋਰ, ਗੁਰਪ੍ਰਰੀਤ ਕੌਰ, ਵੀਰਪਾਲ ਕੌਰ, ਰਮਨਦੀਪ ਕੌਰ, ਲਵਪ੍ਰਰੀਤ ਕੌਰ, ਜਗਮੀਤ ਕੌਰ, ਦਿਕਸ਼ਾ, ਗੁਰਪਿਆਰ ਸਿੰਘ ਤੇ ਸਮੂਹ ਐਨਐਚਐਮ ਸਟਾਫ ਹਾਜ਼ਰ ਸੀ।