ਡੇਂਗੂ ਲਾਰਵੇ ਦੀ ਭਾਲ ਕਰ ਕੇ ਸਪਰੇਅ ਨਾਲ ਕੀਤਾ ਜਾ ਰਿਹਾ ਨਸ਼ਟ
गिराते लार्वे की खोज कर कर सपरेय के साथ किया जा रहा नष्ट
ਸਿਹਤ ਵਿਭਾਗ ਪੰਜਾਬ ਤੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਡਾ. ਸੀਮਾ ਗੋਇਲ ਤੇ ਡਾ. ਵਿਕਰਮ ਅਸੀਜਾ ਦੀ ਯੋਗ ਅਗਵਾਈ ਹੇਠ ਡੇਂਗੂ ਆਦਿ ਰੋਗਾਂ ਦੇ ਫੈਲਣ ਤੋਂ ਬਚਾਓ ਸਬੰਧੀ ਸ਼ਹਿਰਾਂ ਤੇ ਪਿੰਡਾਂ ‘ਚ ਲਗਾਤਾਰ ਗਤੀਵਿਧੀਆਂ ਕੀਤੀਆ ਜਾ ਰਹੀਆ ਹਨ।
ਇਸ ਮੁਹਿੰਮ ਅਧੀਨ ਭਗਵਾਨ ਦਾਸ ਤੇ ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ ਦੀ ਸੁਪਰਵਿਜ਼ਨ ‘ਚ ਸਿਹਤ ਵਿਭਾਗ ਦੀ ਟੀਮ ਵੱਲੋਂ ਬਠਿੰਡਾ ਰੋਡ, ਅਬੋਹਰ ਰੋਡ, ਬਾਵਾ ਕਲੋਨੀ, ਜੋਧੂ ਕਲੋਨੀ, ਤਿਲਕ ਨਗਰ, ਕੋਟਲੀ ਰੋਡ ਤੇ ਡੇਗੂ ਪਾਜ਼ੇਟਿਵ ਕੇਸਾਂ ਤੇ ਆਲੇ ਦੁਆਲੇ ਦੇ ਘਰਾਂ ‘ਚ ਲਾਰਵੇ ਦੀ ਭਾਲ ਕੀਤੀ ਗਈ ਤੇ ਟੈਮੀਫਾਸ ਤੇ ਪੈਰੀਥਰਿਮ ਸਪਰੇਅ ਕੀਤਾ ਗਿਆ।
ਇਸ ਸਮੇਂ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਦੇ ਨਾਲ ਨਾਲ ਡੇਂਗੂ ਨੂੰ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਤੇ ਜੀਵਨ ਕਾਲ ਨੂੰ ਤੋੜਨ ਲਈ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਤਾਰ ਗਤੀਵਿਧੀਆਂ ਤੇਜੀ ਨਾਲ ਕੀਤੀਆਂ ਜਾ ਰਹੀਆਂ ਹਨ। ਉਨਾਂ੍ਹ ਵਲੋ ਸਥਾਨਕ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਪਾਲਣਾ ਕਰਨ ਤੇ ਸਿਹਤ ਵਿਭਾਗ ਤੇ ਜ਼ਲਿ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।
ਉਨਾਂ੍ਹ ਕਿਹਾ ਕਿ ਬੁਖਾਰ ਹੋਣ ਤੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਚੈਕਅਪ ਕਰਵਾਇਆ ਜਾਵੇ। ਸਰਕਾਰੀ ਹਸਪਤਾਲਾਂ ‘ਚ ਡੇਂਗੂ ਦਾ ਟੈਸਟ ਬਿਲਕੁਲ ਮੁਫਤ ਹੁੰਦਾ ਹੈ। ਉਨਾਂ੍ਹ ਕਿਹਾ ਕਿ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਂਗੂ ਪਾਜੇਟਿਵ ਕੇਸਾਂ ਦੇ ਘਰ ਤੇ ਆਲੇ ਦੁਆਲੇ ਦੇ ਏਰੀਏ ‘ਚ ਫੋਗਿੰਗ ਸਪਰੇਅ ਕਰਵਾਈ ਜਾ ਰਹੀ ਹੈ ਤਾਂ ਜੋ ਡੇਂਗੂ ਨੂੰ ਕੰਟਰੋਲ ਕੀਤਾ ਜਾ ਸਕੇ।
ਇਸ ਸਮੇਂ ਸੁਖਮੰਦਰ ਸਿੰਘ, ਵਿਨੋਦ ਖੁਰਾਣਾ, ਗੁਰਚਰਨ ਸਿੰਘ, ਸ਼ਿਵਰਾਜ ਸਿੰਘ, ਹਰਦੀਪ ਸਿੰਘ, ਦਿਲਬਾਗ ਸਿੰਘ, ਸ਼ਮਸ਼ੇਰ ਸਿੰਘ, ਮੁਨੀਸ਼ ਕੁਮਾਰ, ਕੁਲਵਿੰਦਰ ਸਿੰਘ, ਹਾਜ਼ਰ ਸਨ।