ਪਿੰਡ ਕੋਟਭਾਈ ਦੇ ਕਈ ਪਰਿਵਾਰ ਕਾਂਗਰਸ ਛੱਡ ਅਕਾਲੀ ਦਲ ਵਿੱਚ ਸ਼ਾਮਲ
ਕਾਂਗਰਸੀ ਆਗੂ ਨਿੱਤ ਨਵੇਂ ਡਰਾਮੇ ਕਰਕੇ ਵੱਡੇ ਵੱਡੇ ਐਲਾਨ ਕਰਕੇ ਲੋਕਾਂ ਨੂੰ ਭਰਮਾ ਰਹੇ ਹਨ- ਡਿੰਪੀ ਢਿੱਲੋਂ
ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਅਤੇ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿੱਚ ਯੂਥ ਆਗੂ ਅਤੇ ਪਿੰਡ ਕੋਟਭਾਈ ਦੇ ਇੰਚਾਰਜ ਪ੍ਰਭਜੋਤ ਸਿੰਘ ਪੈਵੀ
ਢਿੱਲੋਂ ਦੇ ਉਦਮ ਸਦਕਾ ਪਿੰਡ ਕੋਟਭਾਈ ਤੋਂ ਕਈ ਪਰਿਵਾਰ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਅਤੇ ਡਿੰਪੀ ਢਿੱਲੋਂ ਨੂੰ ਆਪਣਾ ਸਾਥ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਡਿੰਪੀ ਢਿੱਲੋਂ ਨੇ ਸ਼ੋ੍ਰਮਣੀ ਅਕਾਲੀ ਦਲ ਵਿੱਚ ਸ਼ਾਮਲ ਵਾਲਿਆਂ ਨੂੰ ਜੀ ਆਇਆ ਨੂੰ ਆਖਦੇ ਹੋਏ ਲੱਖਾ ਸਿੰਘ, ਕਾਲਾ ਸਿੰਘ, ਰਾਮ ਸਿੰਘ, ਯਾਦਵਿੰਦਰ ਸਿੰਘ, ਜਿੰਦਰ ਬੁੱਟਰ, ਨਿੱਕਾ ਸਿੰਘ, ਸੁੱਖਾ ਸਿੰਘ ਚੋਟੀਆਂ ਵਾਲਾ, ਲੱਖਾ ਸਿੰਘ ਕਾਉਣੀ ਵਾਲਾ ਅਤੇ ਗੁਰਦਿੱਤਾ ਸਿੰਘ ਕਾਉਣੀ ਵਾਲਾ ਨੂੰ ਆਪਣੇ ਪਰਿਵਾਰ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਪਾਰਟੀ ਚਿੰਨ੍ਹ ਦੇ ਕੇ ਸਨਮਾ ਨਿਤ ਕੀਤਾ ਤੇ ਉਨਾਂ ਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦੇਣ ਦਾ ਵਾਅਦਾ ਕੀਤਾ |
ਇਸ ਮੌਕੇ ਡਿੰਪੀ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ ਤੇ ਕਾਂਗਰਸ ਪਾਰਟੀ ਲੋਕਾਂ ਦੇ ਦਿਲਾਂ ਤੋਂ ਲੱਥ ਚੁੱਕੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਹੁਣ ਆਪਣੀ ਛਵੀ ਬਚਾਉਣ ਲਈ ਵੱਡੇ ਵੱਡੇ ਗੱਪ ਮਾਰ ਰਹੇ ਹਨ ਡਰਾਮੇ ਕਰ ਰਹੇ ਹਨ ਤੇ ਲੋਕਾਂ ਨੂੰ ਲਾਰੇ ਲਾ ਰਹੇ ਹਨ |ਉਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਿੱਤ ਨਵੇਂ ਡਰਾਮੇ ਕਰਕੇ ਵੱਡੇ ਵੱਡੇ ਐਲਾਨ ਕਰਕੇ ਲੋਕਾਂ ਨੂੰ ਭਰਮਾ ਰਹੇ ਹਨ ਬੇਵਕੂਫ ਬਣਾਉਣ ਦੀ ਤਾਕ ਵਿੱਚ ਹਨ ਸਾਢੇ ਚਾਰ ਸਾਲ ਦਾ ਆਪਣਾ ਨਿਕੰਮਾ ਪੁਣਾ ਸਿਰਫ਼ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਤੇ ਮੜ੍ਹ ਕੇ ਆਪਣੇ ਆਪ ਨੂੰ ਹੀਰੋ ਸਾਬਤ ਕਰਨਾ ਚਾਹੁੰਦੇ ਹਨ |
ਉਨ੍ਹਾਂ ਕਿਹਾ ਕਿ ਸ ਪ੍ਰਕਾਸ਼ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਦੀ ਸਰਕਾਰ ਬਣਾਉਣ ਲਈ ਲੋਕ ਤਿਆਰ ਬੈਠੇ ਹਨ | ਇਸ ਮੌਕੇ ਬੀਰਬਲ ਸਿੰਘ ਸਰਾਂ ਕੋਟਭਾਈ, ਬਚਿੱਤਰ ਸਿੰਘ ਕਰਾਈਵਾਲਾ, ਵਿੱਕੀ ਕੋਟਭਾਈ, ਅਮਰੀਕ ਸਿੰਘ ਦੋਦਾ, ਬੱਬੂ ਮਧੀਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜਰ ਸਨ |