ਆਸਰਾ ਫਾਉਂਡੇਸ਼ਨ ਵੱਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ
Free medical camp organized by Asra Foundation
ਆਸਰਾ ਫਾਉਂਡੇਸ਼ਨ ਵੱਲੋਂ ਗਿੱਦੜਬਾਹਾ ਦੇ ਪਿੰਡ ਦੋਦਾ ਦੇ ਬਾਬਾ ਧਿਆਨ ਦਾਸ ਡੇਰੇ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਖ ਵੱਖ ਬਿਮਾਰੀਆਂ ਤੋ ਪੀੜ੍ਹਤ 1350 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਸਰਦੀ ਦੇ ਮੌਸਮ ਵਿੱਚ ਲੱਗਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਅਨੇਕਾਂ ਤਰੀਕੇ ਦੱਸੇ। ਇਸ ਕੈਂਪ ਦੇ ਮੁੱਖ ਮਹਿਮਾਨ ਆਸਰਾ ਫਾਉਂਡੇਸ਼ਨ ਦੇ ਚੇਅਰਮੈਨ ਬੀਬੀ ਅੰਮ੍ਰਿਤਾ ਵੜਿੰਗ ਰਹੇ।
ਇਸ ਮੌਕੇ ਤੇ ਬੀਬੀ ਅੰਮ੍ਰਿਤਾ ਵੜਿੰਗ ਨੇ ਕਿਹਾ ਆਸਰਾ ਫਾਉਂਡੇਸ਼ਨ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੀ ਹੈ ਉਨ੍ਹਾਂ ਨੇ ਕਿਹਾ ਅੱਜ ਦੇ ਕੈਂਪ ਦੌਰਾਨ 1350 ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਗਈ ਤੇ ਜਿਨ੍ਹਾਂ ਮਰੀਜ਼ਾਂ ਨੇ ਆਪਣੇ ਟੈਸਟ ਕਰਵਾਉਣੇ ਸੀ ਉਹ ਵੀ ਮੁਫਤ ਕੀਤੇ ਗਏ ਤੇ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ। ਉਨ੍ਹਾਂ ਨੇ ਕਿਹਾ ਜੇਕਰ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਕਿਸੇ ਵੀ ਮਦਦ ਦੀ ਲੋੜ ਹੈ ਉਹ ਆਸਰਾ ਫਾਉਂਡੇਸ਼ਨ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਤੇ ਵਾਇਸ ਚੇਅਰਮੈਨ ਅਰਸ਼ ਸੱਚਰ ਨੇ ਆਏ ਹੋਏ ਡਾਕਟਰਾਂ ਦਾ ਧੰਨਵਾਦ ਕੀਤਾ ਤੇ ਇਸ ਕੈਂਪ ਨੂੰ ਸਫਲ ਬਣਾਉਣ ਲਈ ਜਿਸ ਵੀ ਵਿਅਕਤੀ ਦੀ ਜਿੰਨੀ ਵੀ ਮੇਹਨਤ ਲੱਗੀ ਹੈ ਉਹ ਸਭਨਾਂ ਦੇ ਬਹੁਤ ਬਹੁਤ ਧੰਨਵਾਦੀ ਹਨ। ਉਨ੍ਹਾਂ ਨੇ ਕਿਹਾ ਆਸਰਾ ਫਾਉਂਡੇਸ਼ਨ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸਮਾਜਸੇਵੀ ਕੰਮ ਜਾਰੀ ਰਹਿਣਗੇ।
Latest Punjabi News ,Sri Muktsar Sahib Online News Portal,Muktsar News,Latest Punjab News,Breaking News