ਕੋਰੋਨਾ ਯੋਧਿਆਂ ਦੇ ਸਮਰਥਨ ਵਿੱਚ ਆਇਆ ਯੂਥ ਅਕਾਲੀ ਦਲ
The Youth Akali Dal came out in support of the Corona Warriors
ਢਾਈ ਮਹੀਨਿਆਂ ਤੋਂ ਆਪਣੀਆਂ ਸੇਵਾਵਾਂ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕਰੋਨਾ ਯੋਧਿਆਂ ‘ਤੇ ਪਟਿਆਲਾ ‘ਚ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਨਿੰਦਾ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਇਨ੍ਹਾਂ ਕੋਰੋਨਾ ਯੋਧਿਆਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਫਰੀਦਕੋਟ ਧਰਨੇ ਤੇ ਪਹੁੰਚ ਕੇ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਚ ਯੂਥ ਅਕਾਲੀ ਆਗੂਆਂ ਦੀ ਡਿਊਟੀ ਲਾਈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਵਾਰ-ਵਾਰ ਬਹਾਨੇ ਬਣਾ ਰਹੀ ਹੈ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਪਰ ਕਈ ਦਿਨਾਂ ਬਾਅਦ ਵੀ ਜਦੋਂ ਨੋਟੀਫਿਕੇਸ਼ਨ ਜਾਰੀ ਹੋਇਆ ਤਾਂ ਉਨ੍ਹਾਂ ਵੱਲੋਂ ਪਟਿਆਲਾ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਤਾਂ ਪੁਲੀਸ ਨੇ ਲਾਠੀਚਾਰਜ ਕੀਤਾ ਅਤੇ ਪੁਲੀਸ ਨੇ ਕੁੜੀਆਂ ਨਾਲ ਦੁਰਵਿਵਹਾਰ ਕੀਤਾ।
ਉਨ੍ਹਾਂ ਕਿਹਾ ਕਿ ਇਹ ਉਹੀ ਧੀਆਂ ਹਨ, ਜਿਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਕੰਮ ਕੀਤਾ ਅਤੇ ਸੂਬੇ ਨੂੰ ਕਰੋਨਾ ਵਰਗੀ ਮਹਾਂਮਾਰੀ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕੀਤੀ ਪਰ ਸਰਕਾਰ ਨੇ ਇਨ੍ਹਾਂ ਨੂੰ ਮੱਖੀ ਵਾਂਗ ਦੁੱਧ ਵਿੱਚੋਂ ਬਾਹਰ ਕੱਢ ਦਿੱਤਾ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਦੇ ਗ੍ਰਿਫ਼ਤਾਰ ਕੀਤੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਤੇ ਜਿੰਨਾ ਚਿਰ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਜੀਜੀਐਸ ਮੈਡੀਕਲ ਕਾਲੇਜ ਦੇ ਰੈਗੂਲਰ ਸਟਾਫ਼ ਨੇ ਵੀ ਸਿਹਤ ਸੇਵਾਵਾਂ ਬੰਦ ਕਰਨ ਦਾ ਐਲਾਨ ਕੀਤਾ ਹੈ। ਸਟਾਫ ਨਰਸ ਆਸ਼ਾ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵੀ ਕਟੌਤੀ ਕਰ ਦਿੱਤੀ ਹੈ। ਇਸ ਦੇ ਵਿਰੋਧ ਵਿੱਚ 6 ਦਸੰਬਰ ਤੋਂ ਐਮਰਜੈਂਸੀ ਸੇਵਾਵਾਂ ਸਮੇਤ ਸਾਰੀਆਂ ਮੈਡੀਕਲ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ।