PoliticalPunjab News
ਪੰਜਾਬ ਬਾਰੇ ਅਮਿਤ ਸ਼ਾਹ ਦਾ ਵੱਡਾ ਬਿਆਨ -ਦੋ ਪਾਰਟੀਆਂ ਨਾਲ ਗਠਜੋੜ ਲਈ ਚਾਲ ਰਹਿ ਗੱਲਬਾਤ
Amit Shah's big statement about Punjab - Negotiations for alliance with two parties
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਸੰਯੁਕਤ ਦੇ ਆਗੁ ਸੁਖਦੇਵ ਸਿੰਘ ਢੀਂਡਸਾ ਨਾਲ ਗਠਜੋੜ ਲਈ ਗੱਲਬਾਤ ਚਲ ਰਹੀ ਹੈ ਤੇ ਗਠਜੋੜ ਸੰਭਵ ਹੈ।
ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਦੀ ਦੋਵਾਂ ਆਗੂਆਂ ਨਾਲ ਹਾਂ ਪੱਖੀ ਗੱਲਬਾਤ ਚਲ ਰਹੀ ਹੈ ਤੇ ਗਠਜੋੜ ਹੋਣਾ ਸੰਭਵ ਹੈ।
ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ ਮੈਰਿਟ ਅਤੇ ਵਿਕਾਸ ’ਤੇ ਲੜੀਆਂ ਜਾਣਗੀਆਂ। ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤਿੰਨ ਖੇਤੀ ਕਾਨੂੰਨ ਜਿਹਨਾਂ ਦੇ ਖਿਲਾਫ ਪੰਜਾਬ ਦੇ ਕਿਸਾਨ ਵਿਰੋਧ ਪ੍ਰਦਰਸ਼ਨ ਕਰਰਹੇ ਸਨ, ਰੱਦ ਕਰ ਕੇ ਵੱਡਾ ਦਿਲ ਵਿਖਾਇਆ ਹੈ।
ਯਾਦ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਲਈ ਹੈ।