google.com, pub-8820697765424761, DIRECT, f08c47fec0942fa0
Muktsar News

ਵੱਡੀ ਗਿਣਤੀ ‘ਚ ਨੌਜਵਾਨ ‘ਆਪ’ ‘ਚ ਸ਼ਾਮਲ

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ ਅਤੇ ਵੱਡੀ ਗਿਣਤੀ ‘ਚ ਲੋਕ ਪਾਰਟੀ ‘ਚ ਜੁੜ ਰਹੇ ਹਨ। ਇਸੇ ਲੜੀ ਤਹਿਤ ਸਰਕਲ ਪ੍ਰਧਾਨ ਸ਼ਕਤੀ ਖੂੰਗਰ ਦੀ ਅਗਵਾਈ ਹੇਠ ਇੱਕ ਦਰਜ਼ਨ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਐਲਾਨ ਕੀਤਾ, ਜਿਨਾਂ੍ਹ ਦਾ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਚੋਣਾਂ ਨਜ਼ਦੀਕ ਆਉਂਦਿਆਂ ਹੀ ਮੌਕੇ ਦੀ ਸਰਕਾਰ ਵੱਲੋਂ ਲੋਕਾਂ ਨਾਲ ਵਾਅਦੇ ਤਾਂ ਬਹੁਤ ਕੀਤੇ ਜਾ ਰਹੇ ਹਨ ਪੰ੍ਤੂ ਉਹ ਅਮਲ ਨਹੀਂ ਹੋ ਰਹੇ। ਉਨਾਂ੍ਹ ਕਿਹਾ ਕਿ ਹਾਲੇ ਤੱਕ ਨਾ ਤਾਂ ਬਿਜਲੀ ਦੇ ਰੇਟ ਘੱਟੇ ਹਨ, ਨਾ ਹੀ ਰੇਤੇ ਦਾ ਰੇਟ ਅਤੇ ਨਾ ਹੀ ਕੋਈ ਭਰਤੀਆਂ ਹੋ ਰਹੀਆਂ ਹਨ ਇਹ ਸਭ ਝੂਠ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਜਿਸ ਦੇ ਸਹਾਰੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਹੋ ਰਹੀ ਹੈ।

ਪੰ੍ਤੂ ਇਸ ਵਾਰ ਲੋਕ ਇਨਾਂ੍ਹ ਦੀਆਂ ਗੱਲਾਂ ‘ਚ ਨਹੀਂ ਆਉਣਗੇ। ਉਨਾਂ੍ਹ ਪਾਰਟੀ ‘ਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਵਿਸ਼ਵਾਸ ਦੁਆਇਆ ਕਿ ਉਨਾਂ੍ਹ ਨੂੰ ਬਣਦਾ ਮਾਣ ਸਤਿਕਾਰ ਮਿਲੇਗਾ। ਇਸ ਮੌਕੇ ਮਨਿੰਦਰ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਭੁੱਲਰ, ਓਮ ਪ੍ਰਕਾਸ਼, ਰਾਕੇਸ਼ ਕੁਮਾਰ, ਮਨਜੀਤ ਸਿੰਘ, ਸ਼ਕਤੀ ਖੂੰਗਰ, ਦੀਪਕ ਕੁਮਾਰ, ਭਾਰਤੀ, ਸਾਹਿਲ ਕੁਮਾਰ, ਅਮਿਤ ਕੁਮਾਰ ਅਤੇ ਗਗਨ ਨੇ ਭਰੋਸਾ ਦੁਆਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਰਵਾਇਤੀ ਪਾਰਟੀਆਂ ਦੀਆਂ ਕਾਰਗੁਜਾਰੀਆਂ ਬਾਰੇ ਦੱਸਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button