google.com, pub-8820697765424761, DIRECT, f08c47fec0942fa0
AAPPoliticalPunjab News

ਭਲਕੇ ਪੰਜਾਬ ਆਉਣਗੇ Arvind Kejriwal, ਐੱਸ. ਸੀ. ਭਾਈਚਾਰੇ ਲਈ ਕਰ ਸਕਦੇ ਨੇ ਵੱਡੇ ਐਲਾਨ

ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਯਾਨੀ ਕਿ ਮੰਗਲਵਾਰ ਨੂੰ ਪੰਜਾਬ ਦੇ ਦੌਰੇ ’ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ ਕੱਲ੍ਹ ਦੋਆਬਾ ਖੇਤਰ ਦਾ ਦੌਰਾ ਕਰਨਗੇ। ਅਰਵਿੰਦ ਕੇਜਰੀਵਾਲ ਆਪਣੀ ਦੋਆਬਾ ਫੇਰੀ ਦੌਰਾਨ ਐੱਸ. ਸੀ. ਭਾਈਚਾਰੇ ਦੇ ਲੋਕਾਂ ਲਈ ਵੱਡੇ ਐਲਾਨ ਵੀ ਕਰ ਸਕਦੇ ਹਨ।ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਜਲੰਧਰ ਦਾ ਦੌਰਾ ਕਰ ਚੁੱਕੇ ਹਨ, ਜਿੱਥੇ ਉਨ੍ਹਾਂ ਨੇ ਵਪਾਰੀਆਂ ਨੂੰ ਗਾਰੰਟੀ ਦਿੰਦੇ ਹੋਏ 24 ਘੰਟੇ ਬਿਜਲੀ ਦੇਣ ਦਾ ਐਲਾਨ ਕੀਤਾ ਸੀ।

ਜ਼ਿਕਰਯੋਗ ਹੈ ਕਿ ਪੰਜਾਬ ’ਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ। ਇਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਕਰਕੇ ਲੋਕਾਂ ਲਈ ਵੱਡੇ ਐਲਾਨ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ, ਉਥੇ ਹੀ ਅਜੇ ਤੱਕ ਕਾਂਗਰਸ ਦੀ ਪਾਰਟੀ ਵੱਲੋਂ ਕੋਈ ਵਿਧਾਨ ਸਭਾ ਚੋਣਾਂ ਚੋਣ ਮੈਦਾਨ ’ਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਦੇ ਨਾਵਾਂ ਦੇ ਪੱਤੇ ਨਹੀਂ ਖੋਲ੍ਹੇ ਗਏ ਹਨ। ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ 10 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

Related Articles

Leave a Reply

Your email address will not be published. Required fields are marked *

Back to top button