Muktsar ਵਿਕਾਸ ਮਿਸ਼ਨ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋ ਕਿਲੋਵਾਟ ਤਕ ਦੇ ਬਿਜਲੀ ਖਪਤਕਾਰਾਂ ਨੂੰ ਮੁਫਤ ਬਿਜਲੀ ਦੇਣ ਦਾ ਫੈਸਲਾ ਕੀਤਾ ਹੈ ਪੰ੍ਤੂ ਇਹ ਛੋਟ ਸ਼ਹਿਰੀ ਦੁਕਨਾਦਾਰਾਂ ਨੂੰ ਨਹੀਂ ਦਿੱਤੀ ਗਈ। ਜਿਸ ਕਾਰਨ ਅਜਿਹੇ ਦੁਕਾਨਦਾਰਾਂ ‘ਚ ਰੋਸ ਪਾਇਆ ਜਾ ਰਿਹਾ ਹੈ।
ਲੋਕ ਮਸਲਿਆਂ ਨੂੰ ਸਾਰਥਿਕ ਢੰਗ ਨਾਲ ਉਠਾਉਣ ਵਾਲੀ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਨੇ ਇਹ ਮੁੱਦਾ ਉਠਾਇਆ ਹੈ। ਮਿਸ਼ਨ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਸੰਸਥਾ ਦੇ ਮੈਂਬਰਾਂ ਨੇ ਜਿਲਾ ਪ੍ਰਸ਼ਾਸਨ ਰਾਹੀਂ ਏਡੀਸੀ ਰਾਜਦੀਪ ਕੌਰ ਦੁਆਰਾ ਮੁੱਖ ਮੰਤਰੀ ਨੂੰ ਭੇਜਿਆ ਗਿਆ। ਏਡੀਸੀ ਨੇ ਮਿਸ਼ਨ ਦੇ ਵਫਦ ਦੀ ਗੱਲਬਾਤ ਬੜੇ ਧਿਆਨ ਨਾਲ ਸੁਣੀ ਤੇ ਨਿਯਮਾਂ ਅਨੁਸਾਰ ਮੁੱਖ ਮੰਤਰੀ ਨੂੰ ਭੇਜਣ ਦਾ ਵਿਸਵਾਸ਼ ਦਿਵਾਇਆ।
ਮੰਗ ਪੱਤਰ ਦੇਣ ਸਮੇਂ ਸਲਾਹਕਾਰ ਇੰਜ. ਅਸ਼ੋਕ ਕੁਮਾਰ ਭਾਰਤੀ, ਸੀਨੀਅਰ ਮੀਤ ਪ੍ਰਧਾਨ ਨਿਰੰਜਣ ਸਿੰਘ ਰੱਖਰਾ, ਪ੍ਰਚਾਰ ਸਕੱਤਰ ਰਜਿੰਦਰ ਖੁਰਾਣਾ, ਡਾ. ਸੁਰਿੰਦਰ ਗਿਰਧਰ ਤੇ ਓਪੀ ਖਿੱਚੀ (ਦੋਵੇਂ ਮੀਤ ਪ੍ਰਧਾਨ) ਅਤੇ ਰਾਜ ਕੁਮਾਰ ਆਦਿ ਮੌਜੂਦ ਸਨ। ਮੰਗ ਪੱਤਰ ਦੇਣ ਤੋਂ ਪਹਿਲਾਂ ਪ੍ਰਧਾਨ ਢੋਸੀਵਾਲ ਨੇ ਕਿਹਾ ਕਿ ਉਨਾਂ੍ਹ ਦੀ ਸੰਸਥਾ ਸ਼ੁਰੂ ਤੋਂ ਹੀ ਲੋਕ ਸਮੱਸਿਆਵਾਂ ਨੂੰ ਜੋਰਦਾਰ ਢੰਗ ਨਾਲ ਸਾਸ਼ਨ ਕੋਲ ਉਠਾ ਕੇ ਇਨਾਂ੍ਹ ਨੂੰ ਹੱਲ ਕਰਾਉਣ ਲਈ ਯਤਨਸ਼ੀਲ ਰਹਿੰਦੀ ਹੈ ਤੇ ਭਵਿੱਖ ‘ਚ ਵੀ ਅਜਿਹਾ ਕਰਦੀ ਰਹੇਗੀ।
Muktsar News,Latest Muktsar News,Today Muktsar News,Muktsar,Sri Muktsar Sahib Online