ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਵਾਸੀਆਂ ਦੇ ਹੱਕਾਂ ਲਈ ਲੜਾਈ ਲੜੀ : ਬਰਕੰਦੀ
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਲੈੇ ਕੇ 14 ਦਸੰਬਰ ਨੂੰ ਮੋਗਾ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵੱਲੋਂ ਪਿੰਡ ਉਦੇਕਰਨ, ਚੌਂਤਰਾ, ਮੜ੍ਹਮੱਲੂ, ਸੰਗਰਾਣਾ, ਲੁਬਾਣਿਆਂਵਾਲੀ, ਭੰਗੇਵਾਲਾ, ਮਾਨ ਸਿੰਘ ਵਾਲਾ, ਮੁਕੰਦ ਸਿੰਘ ਵਾਲਾ ,ਢਾਣੀ ਵੀਰ ਸਿੰਘ, ਜਗਤ ਸਿੰਘ ਵਾਲਾ, ਕਾਨਿਆਂਵਾਲੀ, ਲੰਡੇ ਰੋਡੇ, ਜੱਸਿਆਣਾ, ਬੂੜਾ ਗੁੱਜਰ, ਕੋਟਲੀ ਦੇਵਨ, ਸਦਰਵਾਲਾ (ਕਬਰਵਾਲਾ) ਆਦਿ ਪਿੰਡਾਂ ਦੌਰਾ ਕੀਤਾ ਗਿਆ।
ਇਸ ਦੌਰਾਨ ਉਨਾਂ੍ਹ ਨਾਲ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ। ਇਸ ਦੌਰਾਨ ਉਨਾਂ੍ਹ ਵੱਖ-ਵੱਖ ਪਿੰਡਾਂ ‘ਚ ਸੰਬੋਧਨ ਕਰਦਿਆਂ ਕਿਹਾ ਕਿ 1920 ‘ਚ ਬਣੀ ਪਾਰਟੀ ਸ਼ੋ੍ਰਮਣੀ ਅਕਾਲੀ ਜਿਸਦੇ ਸੈਂਕੜੇ ਮਹਾਨ ਯੋਧਿਆਂ ਨੇ ਪੰਜਾਬ ਦੇ ਹੱਕਾਂ ਦੀ ਖਾਤਿਰ ਸ਼ਹਾਦਤਾਂ ਦਿੱਤੀਆਂ ਹਨ। ਸ਼ਹੀਦਾਂ ਦੀ ਇਸ ਪਾਰਟੀ ਦੇ 100 ਸਾਲ ਪੂਰੇ ਹੋਣ ਦੇ ਸਬੰਧ ‘ਚ 14 ਦਸੰਬਰ ਨੂੰ ਮੋਗਾ ਵਿਖੇ ਅਕਾਲੀ ਦਲ ਦੀ ਸਥਾਪਨਾ ਰੈਲੀ ਕੀਤੀ ਜਾ ਰਹੀ ਹੈ। ਅਕਾਲੀ ਦਲ ਦੀ ਇਹ ਸਥਾਪਨਾ ਰੈਲੀ ਇਤਿਹਾਸਕ ਰੈਲੀ ਸਾਬਤ ਹੋਵੇਗੀ। ਉਨਾਂ੍ਹ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਵਾਸੀਆਂ ਦੇ ਹੱਕਾਂ ਲਈ ਲੜਾਈ ਲੜੀ ਹੈ ਤੇ ਇਸ ਲੜਾਈ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ।
ਅਕਾਲੀ ਦਲ ਦਾ 100 ਸਾਲਾ ਸਥਾਪਨਾ ਦਿਵਸ ਇਸ ਗੱਲ ਨੂੰ ਬਿਆਨ ਕਰਦਾ ਹੈ ਕਿ ਪੰਜਾਬ ਦੇ ਲੋਕ ਅੱਜ ਵੀ ਅਕਾਲੀ ਦਲ ਨਾਲ ਦਿਲੋਂ ਜੁੜੇ ਹੋਏ ਹਨ। ਉਨਾਂ੍ਹ ਕਿਹਾ ਕਿ ਸੋ੍ਮਣੀ ਅਕਾਲੀ ਦਲ ਦਾ ਇਤਿਹਾਸ ਸ਼ਾਨਦਾਰ ਇਤਿਹਾਸ ਰਿਹਾ ਹੈ ਤੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਇਹ ਸਾਬਿਤ ਹੋ ਜਾਵੇਗਾ ਕਿ ਅਕਾਲੀ ਦਲ ਬਸਪਾ ਗਠਜੋੜ ਵੱਡੀ ਗਿਣਤੀ ‘ਚ ਜਿੱਤ ਹਾਸਲ ਕਰੇਗਾ। ਇਸ ਦੌਰਾਨ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਵੱਖ-ਵੱਖ ਪਿੰਡਾਂ ‘ਚ ਸੰਬੋਧਨ ਦੌਰਾਨ ਵਰਕਰਾਂ ਨੂੰ 14 ਦਸੰਬਰ ਸਵੇਰੇ 10 ਵਜੇ ਮੋਗਾ ਪਹੁੰਚ ਕੇ ਇਸ ਸਥਾਪਨਾ ਰੈਲੀ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ।
ਇਸ ਦੌਰਾਨ ਵੱਖ-ਵੱਖ ਪਿੰਡਾਂ ‘ਚ ਮੰਚ ਸੰਚਾਲਨ ਦੀ ਭੂਮਿਕਾ ਬਿੰੰਦਰ ਗੋਨਿਆਣਾ ਵੱਲੋਂ ਨਿਭਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਗੁਰਦੀਪ ਸਿੰਘ ਮੜ੍ਹਮੱਲੂ, ਸਾਬਕਾ ਚੇਅਰਮੈਨ ਹੀਰਾ ਸਿੰਘ ਚੜੇ੍ਵਾਨ, ਜਗਤਾਰ ਸਿੰਘ ਪੱਪੀ ਥਾਂਦੇਵਾਲਾ, ਸ਼ਮਿੰਦਰ ਸਿੰਘ ਗੋਗੀ ਅਕਾਲਗੜ੍ਹ, ਪੂਰਨ ਸਰਪੰਚ ਲੰਡੇ ਰੋਡੇ, ਜੱਗਾ ਸੰਗਰਾਣਾ, ਗੁਰਸਾਹਿਬ ਸਿੰਘ ਸੰਗਰਾਣਾ ਤੋਂ ਇਲਾਵਾ ਵੱਡੀ ਗਿਣਤੀ ‘ਚ ਵਰਕਰ ਹਾਜ਼ਰ ਸਨ।’
Muktsar News,Latest Muktsar News,Today Muktsar News,Muktsar