Muktsar News

7 ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ‘ਚ ਸ਼ਾਮਲ : Rozy Barkandi

ਪਿੰਡ ਸੰਗਰਾਣਾ ਦੇ 7 ਪਰਿਵਾਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਰਹਿਨੁਮਾਈ ਹੇਠ ਸ਼ੋ੍ਮਣੀ ਅਕਾਲੀ ਦਲ ‘ਚ ਸ਼ਮੂਲੀਅਤ ਕੀਤੀ।

ਇਸ ਮੌਕੇ ਸ਼ਾਮਲ ਹੋਣ ਵਾਲੇ ਸੁਖਵੰਤ ਸਿੰਘ ਸਾਬਕਾ ਸਰਪੰਚ, ਇਕਬਾਲ ਸਿੰਘ ਸਾਬਕਾ ਸਰਪੰਚ, ਬੂਟਾ ਸਿੰਘ ਮੈਂਬਰ, ਇਕਬਾਲ ਸਿੰਘ ਬਰਾੜ, ਹਰਵਿੰਦਰ ਸਿੰਘ ਕਾਕਾ ਚੋਟੀਆਂ, ਮਨਪ੍ਰਰੀਤ ਸਿੰਘ ਕਾਲਾ ਵੜਿੰਗ, ਗੁਰਤੇਜ ਸਿੰਘ ਬਰਾੜ ਆਦਿ ਨੂੰ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ‘ਚ ਜੀ ਆਇਆਂ ਆਖਿਆ ਅਤੇ ਸਿਰੋਪਾਓ ਭੇਂਟ ਕਰ ਸਨਮਾਨਿਤ ਕੀਤਾ।

ਇਸ ਮੌਕੇ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਿੱਚ ਪੂਰੀ ਤਨਦੇਹੀ ਅਤੇ ਲਗਨ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੱਥੇ ਹੀਰਾ ਸਿੰਘ ਚੜ੍ਹੇਵਾਨ, ਜਗਤਾਰ ਸਿੰਘ ਪੱਪੀ ਥਾਂਦੇਵਾਲਾ, ਰਾਮ ਸਿੰਘ ਪੱਪੀ ਸਰਕਲ ਪ੍ਰਧਾਨ, ਜੱਗਾ ਸੰਗਰਾਣਾ, ਗੁੱਲੂ ਬਰੀਵਾਲਾ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button