google.com, pub-8820697765424761, DIRECT, f08c47fec0942fa0
CongressPunjab News

Muktsar ਜਿਲ੍ਹੇ ਦੇ ਅਬਜਰਵਰ ਅਮਿਤ ਯਾਦਵ ਨੇ ਕਾਂਗਰਸ ਪਾਰਟੀ ਦੇ ਆਗੂਆਂ ਨਾਲ ਕੀਤੀ ਮੀਟਿੰਗ।

Muktsar District Observer Amit Yadav held a meeting with Congress party leaders.

ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਬਠਿੰਡਾ ਰੋਡ ਬਾਈਪਾਸ ਸਥਿਤ ਇਕ ਰੈਸਟੋਰੈਂਟ ਵਿਖੇ ਜ਼ਿਲਾ ਕਾਂਗਰਸ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਸੋਥਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਕਾਂਗਰਸ ਹਾਈਕਮਾਂਡ ਵੱਲੋਂ ਲਗਾਏ ਗਏ ਅਬਜਰਵਰ ਅਮਿਤ ਯਾਦਵ ਹਰਿਆਣਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਅੱਜ ਦੀ ਇਸ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਆਗੂ ਇੱਕ ਮੰਚ ਤੇ ਦਿਖਾਈ ਦਿੱਤੇ।
ਅਬਜਰਵਰ ਅੰਮ੍ਰਿਤਸਰ ਨੇ ਕਿਹਾ ਕਿ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਬਹੁਤ ਘੱਟ ਸਮਾਂ ਰਹਿ ਗਿਆ ਹੈ ਇਸ ਦੇ ਬਾਵਜੂਦ ਕਾਂਗਰਸ ਪਾਰਟੀ ਚੋਣ ਪ੍ਰਚਾਰ ਨੂੰ ਸੀਮਤ ਸਮੇਂ ਵਿੱਚ ਪੂਰਾ ਕਰਨ ਦਾ ਯਤਨ ਕਰੇਗੀ ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਇਸ ਨੇ ਇਸ ਜ਼ਿਲ੍ਹੇ ਵਿੱਚ ਦੋ ਸੀਟਾਂ ਹਾਸਲ ਕੀਤੀਆਂ ਸਨ, ਜਦ ਕਿ ਇਸ ਵਾਰ ਜ਼ਿਆਦਾ ਸੀਟਾਂ ਜਿੱਤਣ ਵਾਸਤੇ ਕਾਫੀ ਮਿਹਨਤ ਕਰਨ ਦੀ ਜ਼ਰੂਰਤ ਹੈ।
ਮੁਕਤਸਰ ਹਲਕੇ ਤੋਂ ਇੱਕ ਸੀਟ ਲਈ ਦਸ ਦਾਅਵੇਦਾਰ ਦੇ ਸਵਾਲ ਤੇ ਅਮਿਤ ਯਾਦਵ ਨੇ ਕਿਹਾ ਪਾਰਟੀ ਹਾਈਕਮਾਂਡ ਵੱਲੋਂ ਇਕ ਹੀ ਉਮੀਦਵਾਰ ਨੂੰ ਟਿਕਟ ਦਿੱਤੀ ਜਾਵੇਗੀ, ਜਦਕਿ ਬਾਕੀ ਉਮੀਦਵਾਰ ਦਾ ਸਮਰਥਨ ਕਰਨਗੇ। ਪਰ ਉਹਨਾਂ ਨੇ ਇਹ ਗੱਲ ਸਾਫ ਨਹੀਂ ਕੀਤੀ ਕਿ ਆਖਰ ਟਿਕਟ ਕਿਸ ਉਮੀਦਵਾਰ ਹੁੰਦੀ ਹੋਵੇਗੀ

Related Articles

Leave a Reply

Your email address will not be published. Required fields are marked *

Back to top button