AAPPoliticalPunjab News
ਆਪ’ ਨੂੰ ਲੱਗਾ ਇਕ ਹੋਰ ਝਟਕਾ, ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਦਿੱਤਾ ਅਸਤੀਫ਼ਾ
ਸੂਬੇ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇਕ ਹੋਰ ਝਟਕਾ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੋਣਾਂ ਤੋਂ ਕੁਝ ਦਿਨ ਪਹਿਲਾਂ ਹੀ ਮਾਸਟਰ ਬਲਦੇਵ ਸਿੰਘ ਵੱਲੋਂ ਲਿਆ ਗਿਆ ਇਹ ਫ਼ੈਸਲਾ ਆਮ ਆਦਮੀ ਪਾਰਟੀ ਲਈ ਬਹੁਤ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਇਕ ਪਾਸੇ ਜਿਥੇ ਆਮ ਆਦਮੀ ਪਾਰਟੀ ਸੂਬੇ ’ਚ ਆਪਣੇ ਆਪ ਨੂੰ ਸਰਗਰਮ ਕਰਨ ’ਚ ਰੁੱਝੀ ਹੋਈ ਹੈ, ਉਥੇ ਹੀ ਦੂਜੇ ਪਾਸੇ ਇਸ ਪਾਰਟੀ ਦੇ ਕਈ ਵਿਧਾਇਕ ਜਾਂ ਤਾਂ ਪਾਰਟੀ ਛੱਡ ਚੁੱਕੇ ਹਨ ਜਾਂ ਫਿਰ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋ ਗਏ ਹਨ, ਜਿਸ ਨਾਲ ਸੂਬੇ ’ਚ ਆਮ ਆਦਮੀ ਪਾਰਟੀ ਦੀ ਹਾਲਤ ਕਾਫ਼ੀ ਖ਼ਰਾਬ ਹੋ ਸਕਦੀ ਹੈ