google.com, pub-8820697765424761, DIRECT, f08c47fec0942fa0
CongressMuktsar News

ਉਚੇਰੀ ਸਿੱਖਿਆ ਤੇ ਖੇਡ ਮੰਤਰੀ ਪ੍ਰਗਟ ਸਿੰਘ ਵੱਲੋਂ ਹੁਸਨਰ ਵਿਖੇ ਸਰਕਾਰੀ ਡਿਗਰੀ ਕਾਲਜ ਦਾ ਉਦਘਾਟਨ

Higher Education and Sports Minister Pargat Singh Inaugurates Government Degree College At Husnar

ਪੰਜਾਬ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਡੇ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਪੰਜਾਬ ‘ਚ 17 ਨਵੇਂ ਡਿਗਰੀ ਕਾਲਜ ਖੋਲ੍ਹੇ

ਪੰਜਾਬ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਡੇ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਪੰਜਾਬ ‘ਚ 17 ਨਵੇਂ ਡਿਗਰੀ ਕਾਲਜ ਖੋਲ੍ਹੇ ਗਏ ਹਨ, ਜਿਨਾਂ੍ਹ ਵਿੱਚੋਂ ਇਕ ਗਿੱਦੜਬਾਹਾ ਦਾ ਸਰਕਾਰੀ ਡਿਗਰੀ ਕਾਲਜ ਹੈ।

ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਖੇਡ ਮੰਤਰੀ ਪ੍ਰਗਟ ਸਿੰਘ ਨੇ ਗਿੱਦੜਬਾਹਾ ਦੇ ਪਿੰਡ ਹੁਸਨਰ ਵਿਖੇ ਸਰਕਾਰੀ ਡਿਗਰੀ ਕਾਲਜ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ, ਵਿਦਿਆਰਥੀਆਂ ਲਈ ਕਾਲਜਾਂ ਵਿੱਚ ਨਵੇਂ ਕੋਰਸ ਸ਼ੁਰੂ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਦੀਆਂ ਡਿਗਰੀਆਂ ਇੰਟਰਨੈਸ਼ਨਲ ਤੌਰ ‘ਤੇ ਮਾਨਤਾ ਪ੍ਰਰਾਪਤ ਹੋਣ ਤਾਂ ਜੋ ਅੱਗੇ ਜਾ ਕੇ ਇਨਾਂ੍ਹ ਡਿਗਰੀਆਂ ਰਾਹੀਂ ਵਿਦਿਆਰਥੀਆਂ ਨੂੰ ਨੌਕਰੀਆਂ ਲੈਣ ‘ਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ੍ਹ ਕਿਹਾ ਕਿ ਇੰਡਸਟਰੀ ਨੂੰ ਜਿਹੜੇ ਕੋਰਸਾਂ ਵਾਲੇ ਕਰਮਚਾਰੀ ਦੀ ਲੋੜ ਹੁੰਦੀ ਹੈ ਉਨਾਂ੍ਹ ਕੋਰਸਾਂ ਵਾਲੇ ਵਿਦਿਆਰਥੀ ਉਨਾਂ੍ਹ ਨੂੰ ਨਹੀਂ ਮਿਲਦੇ, ਜਿਸ ਕਾਰਨ ਬੇਰੁਜ਼ਗਾਰੀ ਵਿਚ ਵਾਧਾ ਹੋ ਰਿਹਾ ਹੈ ਅਤੇ ਪੰਜਾਬ ਸਰਕਾਰ ਦਾ ਇਹ ਮਕਸਦ ਹੈ ਕਿ ਕਾਲਜਾਂ ਵਿਚ ਨਵੇਂ ਕੋਰਸ ਸ਼ੁਰੂ ਕਰਕੇ ਇਸ ਘਾਟ ਨੂੰ ਪੂਰਾ ਕੀਤਾ ਜਾਵੇ। ਅੱਜ ਦੇ ਸਮੇਂ ਵਿਚ ਵਿਦਿਆਰਥੀਆਂ ਦੇ ਵਿਦੇਸ਼ਾਂ ਵੱਲ ਰੁੱਖ ਕਰਨ ਦੇ ਵੱਧ ਰਹੇ ਮਾਮਲਿਆਂ ਸੰਬੰਧੀ ਪ੍ਰਗਟ ਸਿੰਘ ਨੇ ਕਿਹਾ ਕਿ ਇਸ ਰੁਝਾਨ ਨੂੰ ਰੋਕਣ ਲਈ ਸਰਕਾਰ ਦਿ੍ੜ ਹੈ ਅਤੇ ਇਸ ਸੰਬੰਧੀ ਸਾਨੂੰ ਵੱਡੇ ਕਦਮ ਚੁੱਕਣੇ ਪੈਣਗੇ, ਜਿਸ ਸੰਬੰਧੀ ਪੰਜਾਬ ਸਰਕਾਰ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ।


ਪੰਜਾਬ ਸਰਕਾਰ ਵੱਲੋਂ ਆਈਲੈਟਸ ਦੀਆਂ ਕਲਾਸਾਂ ਸ਼ੁਰੂ ਕਰਨ ਦੇ ਪੁੱਛੇ ਸਵਾਲ ‘ਤੇ ਬੋਲਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਹੀ ਪੰਜਾਬ ਸਰਕਾਰ ਦਾ ਮਕਸਦ ਹੈ ਨਾ ਕਿ ਇਸ ਸਿੱਖਿਆ ਦਾ ਵਪਾਰੀਕਰਨ ਕਰਨਾ ਇਸਤੋਂ ਪਹਿਲਾਂ ਹਲਕਾ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦਾ ਗਿੱਦੜਬਾਹਾ ਆਉਣ ਤੇ ਧੰਨਵਾਦ ਕੀਤਾ। ਉਨਾਂ੍ਹ ਕਿਹਾ ਕਿ ਉਨਾਂ੍ਹ ਨੇ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਇਸ ਕਾਲਜ ਦਾ ਨਿਰਮਾਣ ਕਰਵਾਇਆ ਜਦੋਂਕਿ ਪੰਜ ਵਾਰ ਮੁੱਖ ਮੰਤਰੀ ਰਹਿਣ ਦੇ ਬਾਵਜੂਦ ਵੀ ਪ੍ਰਕਾਸ਼ ਸਿੰਘ ਬਾਦਲ ਗਿੱਦੜਬਾਹਾ ਵਿਖੇ ਕੋਈ ਸਰਕਾਰੀ ਕਾਲਜ ਨਹੀਂ ਬਣਾ ਸਕੇ ਸਗੋਂ ਕਈ ਵਰ੍ਹੇ ਪਹਿਲਾਂ ਪਿੰਡ ਕਾਉਣੀ ਵਿਖੇ ਚੱਲਦਾ ਹੋਮ ਸਾਇੰਸ ਕਾਲਜ ਵੀ ਪਿੰਡ ਕਾਉਣੀ ਤੋਂ ਬਦਲ ਕੇ ਆਪਣੇ ਪਿੰਡ ਬਾਦਲ ਵਿਖੇ ਲੈ ਗਏ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ‘ਅਰੂਸਾ ਵਾਲਿਆ ਤਾਇਆ’ ਦੇ ਨਾਮ ਨਾਲ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਹੁੰਦਿਆਂ ਭਾਜਪਾ ਅਤੇ ਅਕਾਲੀ ਦਲ ਦੇ ਨਾਲ ਮਿਲਿਆ ਹੋਇਆ ਸੀ ਅਤੇ ਪ੍ਰਗਟ ਸਿੰਘ ਹੀ ਅਜਿਹੇ ਵਿਅਕਤੀ ਸਨ ਜਿਨ੍ਹਾਂ ਨੇ ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਅਵਾਜ਼ ਉਠਾਈ।

ਇਸ ਮੌਕੇ ਵਿਧਾਇਕ ਰਮਨਦੀਪ ਸਿੰਘ ਸਿੱਕੀ, ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਮੁੰਜਾਲ ਬਿੰਟਾ ਅਰੋੜਾ, ਬਿੱਟੂ ਗਾਂਧੀ, ਨਰਿੰਦਰ ਭੋਲਾ, ਰਾਜੀਵ ਮਿੱਤਲ, ਕਰਮਚੰਦ ਝਗੜੂ, ਪੇ੍ਮ ਕੁਮਾਰ, ਚਰਨਜੀਤ ਸਿੰਘ ਿਢੱਲੋਂ, ਯਸ਼ ਗੋਇਲ, ਜੌਲੀ ਗਰਗ, ਲੱਕੀ ਛੱਤਿਆਣਾ, ਵਿਸ਼ਾਲ ਮੋਂਗਾ, ਮੁਕੇਸ਼ ਗੋਇਲ, ਸਰੂਪ ਗਿੱਲ, ਦਵਿੰਦਰ ਹੰਟੀ, ਬਿੰਦਰ ਬਾਂਸਲ, ਅਨਮੋਲ ਜੁਨੇਜਾ ਬਬਲੂ, ਮਨੀਸ਼ ਵਰਮਾ, ਨਰਿੰਦਰ ਕਾਉਣੀ ਅਤੇ ਸਾਹਿਬ ਸਿੰਘ ਭੂੰਦੜ ਆਦਿ ਵੀ ਮੌਜੂਦ ਸਨ

Sri Muktsar Sahib Latest News,Online Punjab News,Breaking News

Related Articles

Leave a Reply

Your email address will not be published. Required fields are marked *

Back to top button