ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਜਪੁਜੀ ਸਾਹਿਬ, ਆਨੰਦ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਕਰਵਾਏ
बड़े साहिबज़ादे की शहादत मौके जपजी साहब, आनंद साहब और चौपयी साहब के पाठ करवाए
ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਦੇਸ਼ ਭਗਤ ਯੂਨਾਈਟਿਡ ਗਰੁੱਪ ਦੇ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪੋ੍. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਸਕੂਲ ਪ੍ਰਿੰਸੀਪਲ ਸੰਜੀਵ ਜਿੰਦਲ ਦੀ ਯੋਗ ਅਗਵਾਈ ਹੇਠ ਜਪੁਜੀ ਸਾਹਿਬ, ਅਨੰਦ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕਰਵਾਏ ਗਏ।
ਪ੍ਰਿੰਸੀਪਲ ਸੰਜੀਵ ਜਿੰਦਲ ਨੇ ਕਿਹਾ ਕਿ ਇਸ ਤਰਾਂ ਦੇ ਪੋ੍ਗਰਾਮ ਕਰਾਉਣ ਦਾ ਮੁੱਖ ਮੰਤਵ ਬੱਚਿਆਂ ਵਿੱਚ ਧਾਰਮਿਕ ਪ੍ਰਵਿਰਤੀ ਪੈਦਾ ਕਰਨਾ ਹੈ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਅਤੇ ਬੱਚਿਆਂ ਨੇ ਜਪੁਜੀ ਸਾਹਿਬ, ਆਨੰਦ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ।ਪ੍ਰਿੰਸੀਪਲ ਜਿੰਦਲ ਨੇ ਦੱਸਿਆ ਕਿ ਅੱਜ ਦਾ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਸਾਹਿਬਜ਼ਾਦਾ ਅਜੀਤ ਸਿੰਘ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਉਹਨਾਂ ਬੱਚਿਆਂ ਨੂੰ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਪਰਿਵਾਰ ਅੱਜ ਦੇ ਦਿਨ ਵਿਛੜ ਗਿਆ ਸੀ ਅਤੇ ਫਿਰ ਦੁਬਾਰਾ ਕਦੇ ਨਹੀਂ ਮਿਲਿਆ।
ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਚਮਕੌਰ ਦੀ ਗੜੀ ਵਿਖੇ ਹੋਈ। ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦੇ ਹੀ ਸਰਹੰਦ ਦੇ ਸੂਬੇਦਾਰ ਨੇ ਨੀਹਾਂ ‘ਚ ਚਿਣਵਾ ਦਿੱਤਾ। ਮਾਤਾ ਗੁਜਰੀ ਜੀ ਨੇ ਆਪਣੇ ਪੋਤਰਿਆਂ ਦੀ ਸ਼ਹੀਦੀ ਸੁਣ ਕੇ ਠੰਡੇ ਬੁਰਜ ਵਿੱਚ ਆਪਣੇ ਪ੍ਰਰਾਣ ਤਿਆਗ ਦਿੱਤੇ। ਉਹਨਾਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਰਿਵਾਰ ਵਿਛੋੜਾ ਬੜਾ ਹੀ ਅਸਹਿਣਯੋਗ ਹੈ। ਉਹਨਾਂ ਕਿਹਾ ਕਿ ਬੜੀ ਹੀ ਅਦਭੁਤ ਗੱਲ ਹੈ ਕਿ ਸਾਲ ਦੇ ਸ਼ੁਰੂਆਤ ਵਿੱਚ ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਂਦੇ ਹਾਂ ਅਤੇ ਸਾਲ ਦਾ ਅਖੀਰ ਉਹਨਾਂ ਦੇ ਪਰਿਵਾਰਕ ਵਿਛੋੜੇ ਨਾਲ ਹੁੰਦਾ ਹੈ। ਉਹਨਾਂ ਨੇ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਉਪਰ ਚਾਨਣਾ ਪਾ ਕੇ ਉਹਨਾਂ ਦਾ ਇਤਿਹਾਸ ਦੱਸਿਆ ਅਤੇ ਬੱਚਿਆਂ ਨੂੰ ਕਿਹਾ ਕਿ ਸਾਨੂੰ ਵੀ ਅਜਿਹੇ ਰਸਤੇ ਉੱਪਰ ਹੀ ਚੱਲਣਾ ਚਾਹੀਦਾ ਹੈ। ਸਾਰੇ ਬੱਚਿਆਂ ਅਤੇ ਸਮੂਹ ਸਟਾਫ ਨੇ ਬੜੇ ਹੀ ਪਿਆਰ ਅਤੇ ਸ਼ਰਧਾ ਨਾਲ ਇਹਨਾਂ ਪਾਠਾਂ ਦੇ ਉਚਾਰਨ ਕੀਤੇ। ਪਾਠ ਤੋਂ ਬਾਅਦ ਬੱਚਿਆਂ ਨੇ ਨਾਮ ਸਿਮਰਨ ਵੀ ਕੀਤਾ।