google.com, pub-8820697765424761, DIRECT, f08c47fec0942fa0
Muktsar News

ਠੰਡੀਆਂ ਹਵਾਵਾਂ ਤੋਂ ਬਚਣ ਲਈ ਲੋਕ ਆਪਣਾ ਰੱਖਣ ਪੂਰਾ ਖਿਆਲ : ਡਿਪਟੀ ਕਮਿਸ਼ਨਰ

People should take care to avoid cold winds: Deputy Commissioner

ਸ਼੍ਰੀ ਮੁਕਤਸਰ ਸਾਹਿਬ, 22 ਦਸੰਬਰ ( ਮਨਪ੍ਰੀਤ ਮੋਨੂੰ ) ਸਰਦੀ ਦੇ ਮੌਸਮ ਵਿਚ ਠੰਡੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਲੋਕਾਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣੀਆਂ ਚਾਹੀਦੀਆਂ ਹਨ | ਜ਼ਿਲਾ ਵਾਸੀਆਂ ਨੂੰ ਆਪਣੇ-ਆਪ ਦੇ ਨਾਲ-ਨਾਲ, ਪਸ਼ੂਆਂ, ਫਸਲਾਂ ਅਤੇ ਹੋਰਨਾਂ ਵਸਤਾਂ ਦੀ ਸਾਂਭ-ਸੰਭਾਲ ਲਈ ਪਹਿਲਾਂ ਤੋਂ ਪ੍ਰਬੰਧ ਮੁਕੰਮਲ ਕਰਨੇ ਚਾਹੀਦੇ ਹਨ |

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲਾ ਵਾਸੀਆਂ ਨੂੰ ਸਰਦੀ ਦੇ ਮੌਸਮ ਵਿਚ ਕੋਲਡ ਵੇਵ ਦੌਰਾਨ ਕੀ ਕਰਨਾ ਚਾਹੀਦਾ ਹੈ ਤੇ ਕੀ ਨਹੀਂ ਕਰਨਾ ਚਾਹੀਦਾ ਇਸ ਬਾਰੇ ਪ੍ਰੇਰਿਤ ਕਰਦਿਆਂ ਕੀਤਾ |ਡਿਪਟੀ ਕਮਿਸ਼ਨਰ ਨੇ ਕਿਹਾ ਕਿ ਠੰਡ ਤੋਂ ਬਚਣ ਲਈ ਪਹਿਲਾਂ ਤੋਂ ਹੀ ਸਰਦੀਆਂ ਦੇ ਕਪੜੇ ਤਿਆਰ ਰੱਖਣੇ ਚਾਹੀਦੇ ਹਨ, ਮੋਟੇ ਕਪੜੇ ਸਰਦੀਆਂ ਤੋਂ ਬਚਣ ਵਿਚ ਸਹਾਈ ਹੁੰਦੇ ਹਨ | ਜਰੂਰੀ ਵਸਤਾਂ ਜਿਵੇਂ ਖਾਣਾ, ਪਟਰੋਲ, ਬੈਟਰੀਆਂ, ਚਾਰਜਰ, ਦਵਾਈਆਂ ਆਦਿ ਦਾ ਪ੍ਰਬੰਧ ਅਗਾਂਉਂ ਤੋਂ ਹੀ ਆਪਦੇ ਕੋਲ ਹੋਣਾ ਯਕੀਨੀ ਬਣਾਉਣਾ ਚਾਹੀਦਾ ਹੈ |

ਇਸ ਤੋਂ ਇਲਾਵਾ ਘਰ ਦੇ ਦਰਵਾਜਿਆਂ ਤੇ ਖਿੜਕਿਆਂ ਨੂੰ ਚੰਗੀ ਤਰਾਂ ਬੰਦ ਰੱਖਦਾ ਚਾਹੀਦਾ ਹੈ ਤਾਂ ਜ਼ੋ ਕੋਲਡ ਵੇਵ ਘਰ ਦੇ ਅੰਦਰ ਦਾਖਲ ਨਾ ਹੋ ਸਕੇ | ਉਨਾਂ ਕਿਹਾ ਕਿ ਫਲੂ, ਨੱਕ ਦਾ ਵਗਣਾ ਜਾਂ ਹੋਰ ਬਿਮਾਰੀ ਵਾਲੇ ਲੱਛਣ ਹੋਣ ‘ਤੇ ਪਹਿਲਾਂ ਤੋਂ ਹੀ ਡਾਕਟਰੀ ਸਹਾਇਤਾ ਲੈ ਲਈ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਜਦੋਂ ਠੰਡੀਆਂ ਹਵਾਵਾਂ ਚਲਦੀਆਂ ਹਨ ਤਾਂ ਉਸ ਸਮੇਂ ਵੀ ਸਾਵਧਾਨੀਆਂ ਵਰਤ ਕੇ ਅਸੀਂ ਕੋਲਡ ਵੇਵ ਤੋਂ ਬਚ ਸਕਦੇ ਹਾਂ | ਉਨਾਂ ਕਿਹਾ ਕਿ ਵੱਧ ਤੋਂ ਵੱਧ ਅੰਦਰ ਰਹਿ ਕੇ ਅਤੇ ਘੱਟ ਤੋਂ ਘੱਟ ਆਵਾਜਾਈ ਕਰਕੇ, ਪੂਰੇ ਅਤੇ ਮੋਟੇ ਕਪੜੇ ਪਾ ਕੇ, ਹਵਾ ਦਾਖਲ ਨਾ ਹੋਣ ਵਾਲੇ ਨਾਇਲੋਨ ਤੇ ਕੋਟਨ ਦੇ ਕਪੜੇ ਆਦਿ ਪਾ ਕੇ ਬਚਿਆ ਜਾ ਸਕਦਾ ਹੈ |

ਕੱਸੇਦਾਰ ਕਪੜੇ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜ਼ੋ ਖੂਨ ਦਾ ਸਰਕੂਲੇਸ਼ਨ ਚਲਦਾ ਰਹੇ |ਆਪਣੇ ਆਪ ਨੂੰ ਜਿੰਨਾ ਹੋ ਸਕੇ ਸੁੱਕਾ ਰੱਖਿਆ ਜਾਵੇ ਅਤੇ ਕਪੜੇ ਗਿੱਲੇ ਹੋਣ ‘ਤੇ ਤੁਰੰਤ ਕਪੜੇ ਬਦਲੇ ਜਾਣ |ਦਸਤਾਣਿਆਂ ਦੀ ਵਰਤੋਂ ਵੀ ਕੀਤੀ ਜਾਵੇ ਤਾਂ ਜ਼ੋ ਹੱਥ ਨਾ ਠੰਡੇ ਹੋਣ | ਨੱਕ ਅਤੇ ਮੂੰਹ ਨੂੰ ਮਾਸਕ ਨਾਲ ਜ਼ਰੂਰ ਢੱਕਿਆ ਜਾਵੇ | ਇਹ ਹੋਰਨਾਂ ਬਿਮਾਰੀਆਂ ਦੇ ਨਾਲ-ਨਾਲ ਕਰੋਨਾ ਵਾਇਰਸ ਤੋਂ ਬਚਣ ਲਈ ਸਭ ਤੋਂ ਫਾਇਦੇਮੰਦ ਤਰੀਕਾ ਹੈ | ਕੈਪ ਤੇ ਮਫਲਰ ਦੀ ਵਰਤੋਂ ਵੀ ਜ਼ਰੂਰ ਕੀਤੀ ਜਾਵੇ | ਪੋਸ਼ਟਿਕ ਖਾਣਾ ਖਾਧਾ ਜਾਵੇ, ਫਲ ਤੇ ਸਬਜੀਆਂ ਦੀ ਵਰਤੋਂ ਰੋਜ਼ਾਨਾ ਕੀਤੀ ਜਾਵੇ, ਖਾਸ ਤੌਰ ‘ਤੇ ਵਿਟਾਮਿਨ ਸੀ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ ਜ਼ੋ ਕਿ ਆਪਣੀ ਇੰਮਿਉਨਿਟੀ ਵਧਾਉਂਦਾ ਹੈ | ਗਰਮ ਚੀਜਾਂ ਪੀਤੀਆਂ ਜਾਣ ਜਿਸ ਨਾਲ ਆਪਣੇ ਸ਼ਰੀਰ ਅੰਦਰ ਠੰਡ ਨਾਲ ਲੜਣ ਦੀ ਸ਼ਕਤੀ ਪੈਦਾ ਹੁੰਦੀ ਹੈ | ਚਿਹਰੇ ‘ਤੇ ਤੇਲ, ਕਰੀਮ ਆਦਿ ਲਗਾਈ ਜਾਵੇਗੀ |ਨਵ ਜਨਮੇ ਬਚਿਆਂ, ਬਜੁਰਗਾਂ ਜਾਂ ਕੱਲੇ ਰਹਿਣ ਵਾਲੇ ਵਿਅਕਤੀਆਂ ਦਾ ਖਾਸ ਧਿਆਨ ਰੱਖਿਆ ਜਾਵੇ |ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਲਡ ਵੇਵ ਸਮੇਂ ਘਰਾਂ ਅੰਦਰ ਕੋਲਾ ਨਹੀਂ ਜਲਾਉਣਾ ਚਾਹੀਦਾ ਇਹ ਕਾਰਬਨ ਮੋਨੋਆਕਸਾਈਡ ਪੈਦਾ ਕਰਦਾ ਹੈ ਜ਼ੋ ਕਿ ਸਾਡੇ ਲਈ ਘਾਤਕ ਸਿੱਧ ਹੋ ਸਕਦਾ ਹੈ |

ਇਸ ਸਮੇਂ ਅਲਕੋਹਲ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ ਇਹ ਆਪਣੇ ਸ਼ਰੀਰ ਦੇ ਤਾਪਮਾਨ ਨੂੰ ਘਟਾਉਂਦੀ ਹੈ |ਉਨਾਂ ਕਿਹਾ ਕਿ ਕਬੰਨ ਹੋਣਾ ਠੰਡ ਦੀ ਪਹਿਲੀ ਨਿਸ਼ਾਨੀ ਹੈ ਜਿਸ ਨੂੰ ਇਗਨੋਰ ਨਾ ਕਰਕੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ | ਕਿਸੇ ਵੀ ਤਰਾਂ ਦੇ ਫਲੂ ਜਾਂ ਬਿਮਾਰੀ ਵਾਲੇ ਵਿਅਕਤੀ ਕੋਲ ਸਾਵਧਾਨੀਆਂ ਦੀ ਪਾਲਣਾ ਕਰਕੇ ਜਾਣਾ ਚਾਹੀਦਾ ਹੈ | ਇਸ ਤੋਂ ਇਲਾਵਾ ਰੋਜ਼ਾਨਾ ਦੇ ਆਧਾਰ ‘ਤੇ ਜੁਕਾਮ, ਬੁਖਾਰ ਸਮੇਂ ਆਪਣੇ ਨੇੜੇ ਦੇ ਡਾਕਟਰ ਕੋਲ ਸਲਾਹ ਲਈ ਜਾਵੇ |ਉਨਾਂ ਕਿਹਾ ਕਿ ਕੋਲਡ ਵੇਵ ਦੌਰਾਨ ਪਸ਼ੂਆਂ ਨੂੰ ਤਾਕਤ ਲਈ ਆਮ ਨਾਲੋਂ ਵਧੇਰੇ ਚਾਰੇ ਦੀ ਜਰੂਰਤ ਹੁੰਦੀ ਹੈ | ਉਨਾਂ ਕਿਹਾ ਕਿ ਕੋਲਡ ਵੇਵ ਦੌਰਾਨ ਪਸ਼ੂਆਂ ਦੀ ਪ੍ਰਜਾਤੀ ਵਧਣ ‘ਚ ਵੀ ਦਿੱਕਤ ਆਉਂਦੀ ਹੈ ਸੋ ਇਨਾਂ ਦੀ ਸੰਭਾਲ ਕਰਨੀ ਲਾਜ਼ਮੀ ਹੈ | ਪਸ਼ੂਆਂ ਦੇ ਠਹਿਰਨ ਵਾਲੀ ਥਾਂ ਚਾਰੋਂ ਪਾਸ ਕਵਰ ਹੋਣੀ ਚਾਹੀਦੀ ਹੈ ਤਾਂ ਜ਼ੋ ਕਿਸੇ ਪਾਸੋਂ ਵੀ ਹਵਾ ਦਾਖਲ ਨਾ ਹੋ ਸਕੇ | ਪੂਰੀ ਖੁਰਾਕ ਦੇ ਕੇ, ਉਚੀ ਕੁਆਲਿਟੀ ਦੇ ਚਾਰੇ ਦੀ ਵਰਤੋਂ, ਪਸ਼ੂਆਂ ਦੇ ਸ਼ੈਂਡਾਂ ‘ਚ ਸੂਰਜ ਦੀ ਰੋਸ਼ਨੀ ਦੀ ਆਮਦ ਨਾਲ ਅਤੇ ਪਸ਼ੂਆਂ ਦੇ ਹੇਠਾਂ ਪਰਾਲੀ ਵਿਛਾ ਕੇ ਅਤੇ ਹੋਰ ਲੋੜੀਂਦੇ ਸਾਧਨਾਂ ਦੀ ਵਰਤੋਂ ਕਰਕੇ ਪਸ਼ੂਆਂ ਨੂੰ ਠੰਡ ਤੋਂ ਬਚਾਇਆ ਜਾ ਸਕਦਾ ਹੈ |

Related Articles

Leave a Reply

Your email address will not be published. Required fields are marked *

Back to top button