ਕੈਂਪ ਲਗਾ ਕੇ ਲੋਕਾਂ ਨੂੰ ਮੌਕੇ ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਬਣਾ ਕੇ ਵੰਡੇ
Camping and distributing Learning Driving Licenses to the people on the spot
ਸ਼੍ਰੀ ਮੁਕਤਸਰ ਸਾਹਿਬ, 22 ਦਸੰਬਰ ( ਮਨਪ੍ਰੀਤ ਮੋਨੂੰ ) – ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਦਿਸ਼ਾ ਨਿਰਦੇਸ਼ ਤੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਜੀ ਦੀ ਅਗਵਾਈ ਹੇਠ ਸਬ ਡਿਵੀਜ਼ਨ ਮੈਜਿਸਟਰੇਟ ਕੰਮ ਲਾਈਸੈਂਸ ਅਥਾਰਿਟੀ ਮੈਡਮ ਸਵਰਨਜੀਤ ਕੌਰ ਪੀਸੀਐਸ ਵਲੋਂ ਮੁਕਤੀਸਰ ਵੈੱਲਫੇਅਰ ਕਲੱਬ ਨੈਸਨਲ ਐਵਾਰਡੀ ਸੰਸਥਾ ਦੇ ਸਹਿਯੋਗ ਨਾਲ ਗੌਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਮੌਕੇ ਤੇ ਹੀ ਲਰਨਿੰਗ ਡਰਾਈਵਿੰਗ ਲਾਇਸੈਂਸ ਬਣਾ ਕੇ ਵੰਡੇ ਗਏ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ ਡੀ ਐੱਮ ਮੈਡਮ ਸਵਰਨਜੀਤ ਕੌਰ ਪੀਸੀਐਸ ਨੇ ਕਿਹਾ ਲਰਨਿੰਗ ਡਰਾਈਵਿੰਗ ਲਾਇਸੈਂਸ ਸਬੰਧੀ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਆਉਣ ਦਿੱਤਾ ਜਾਵੇਗਾ ਉਨ੍ਹਾਂ ਨੇ ਕਿਹਾ ਕਿ ਰੋਜ਼ਾਨਾ ਹੀ ਡਰਾਈਵਿੰਗ ਲਾਇਸੰਸ ਬਣਾਉਣ ਆਉਂਦੇ ਲੋਕਾਂ ਨੂੰ ਜਲਦ ਹੀ ਲਰਨਿੰਗ ਡਰਾਈਵਿੰਗ ਲਾਇਸੈਂਸ ਬਣਾ ਕੇ ਦਿੱਤੇ ਜਾਂਦੇ ਹਨ
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡ੍ਰਾਇਵਿੰਗ ਲਾਇਸੈਂਸ ਬਣਵਾਉਣ ਦੇ ਨਾਲ ਨਾਲ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਾ ਵੀ ਧਿਆਨ ਰੱਖਣ ਇਸ ਸਬੰਧੀ ਜਾਣਕਾਰੀ ਦਿੰਦਿਆ ਜਸਪ੍ਰੀਤ ਸਿੰਘ ਛਾਬਡਾ ਨੇ ਕਿਹਾ ਕਿ ਜੋ ਨੌਜਵਾਨ ਅਠਾਰਾਂ ਸਾਲ ਦੀ ਉਮਰ ਦੇ ਹੋ ਜਾਂਦੇ ਹਨ ਉਹ ਆਪਣਾ ਡਰਾਈਵਿੰਗ ਲਾਇਸੈਂਸ ਜ਼ਰੂਰ ਬਣਵਾਉਣ ਉਨ੍ਹਾਂ ਨੇ ਕਿਹਾ ਕਿ ਨਾਕਿਆਂ ਦੌਰਾਨ ਜਦੋਂ ਜਾਗਰੂਕ ਕਰਦੇ ਹਾਂ ਤੇ ਪੰਜਾਹ ਸਾਲ ਦੀ ਉਮਰ ਤੱਕ ਦੇ ਵਿਅਕਤੀ ਨੇ ਵੀ ਡਰਾਈਵਿੰਗ ਲਾਇਸੈਂਸ ਨਹੀਂ ਬਣਵਾਇਆ ਹੁੰਦਾ ਜੋ ਕਿ ਚਲਾਨ ਯੋਗ ਹੈ ਉਨ੍ਹਾਂ ਨੇ ਕਿਹਾ ਕਿ ਐਸਡੀਐਮ ਦਫਤਰ ਵਿਖੇ ਟਰਾਂਸਪੋਰਟ ਵਿਭਾਗ ਵੱਲੋਂ ਬਹੁਤ ਚੰਗੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਲੋਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਇਸ ਮੌਕੇ ਤੇ ਐਮ ਟੀ ਸੀ ਰਿਸ਼ੂ ਸਡਾਨਾ ਸਮਾਈਲ ਕੁਮਾਰ, ਅਜੇ ਕੁਮਾਰ, ਸਤਨਾਮ ਸਿੰਘ, ਲਵਜਿੰਦਰ ,ਗੁਰਜੀਤ ਸਿੰਘ ਹਰਪ੍ਰੀਤ ਸਿੰਘ ਆਦਿ ਹਾਜਰ ਸਨ