ਡੀਸੀ ਦਫ਼ਤਰ ਅੱਗੇ ਕਿਸਾਨਾਂ ਦਾ ਧਰਨਾ ਚੌਥੇ ਦਿਨ ‘ਚ ਸ਼ਾਮਲ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰੰਬਸ ਸਿੰਘ ਕੋਟਲੀ ਅਤੇ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ‘ਚ ਡੀਸੀ ਦਫ਼ਤਰ ਅੱਗੇ ਆਰੰਭ ਕੀਤਾ ਸੰਘਰਸ਼ ਅੱਜ ਚੌਥੇ ਦਿਨ ‘ਚ ਸ਼ਾਮਿਲ ਹੋ ਗਿਆ। ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਗੁਰਪਾਸ਼ ਸਿੰਘ ਸਿੰਘੇਵਾਲਾ, ਮਨੋਹਰ ਸਿੰਘ ਸਿੱਖ ਵਾਲਾ, ਹਰਚਰਨ ਸਿੰਘ ਲੱਖੇਵਾਲੀ, ਹਰਫੂਲ ਸਿੰਘ, ਮਲਕੀਤ ਸਿੰਘ ਗੱਗੜ, ਸੁਖਦੇਵ ਸਿੰਘ ਮਲੋਟ, ਭੁਪਿੰਦਰ ਸਿੰਘ ਚੰਨੂ ਆਦਿ ਬੁਲਾਰਿਆਂ ਨੇ ਦੱਸਿਆ ਚੰਨੀ ਸਰਕਾਰ ਵੀ ਮੋਦੀ ਸਰਕਾਰ ਵਾਗੂ ਅੜੀਅਲ ਰਵੱਈਆ ਅਪਣਾ ਰਹੀ ਹੈ। ਉਨਾਂ੍ਹ ਕਿਹਾ ਕਿ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਤਬਾਹੀ ਅਤੇ ਗੜੇਮਾਰੀ ਨਾਲ ਝੋਨੇ ਤੇ ਹੋਰਨਾਂ ਫਸਲਾਂ ਦੀ ਬਰਬਾਦੀ ਦਾ 1700 ਰੁਪਏ ਪ੍ਰਤਿ ਏਕੜ ਮੁਆਵਜਾ ਦਿੱਤਾ ਜਾਵੇ, 10 ਫੀਸਦੀ ਖੇਤ ਮਜ਼ਦੂਰਾਂ ਨੂੰ ਤੁਰੰਤ ਅਦਾ ਕਰਨ, ਖੁਦਕੁਸ਼ੀ ਪੀੜ੍ਹਤ ਕਿਸਾਨਾਂ, ਮਜ਼ਦੂਰਾ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਰੱਖਿਆ 3-3 ਲੱਖ ਰੁਪਏ ਆਰਥਿਕ ਸਹਾਇਤਾ, 11 ਜੀਅ ਨੂੰ ਤੁਰੰਤ ਸਰਕਾਰੀ ਨੌਕਰੀ ਤੇ ਸਾਰਾ ਕਰਜਾ ਖਤਮ ਕਰਨ, ਕਿਸਾਨੀ ਅੰਦਲੋਨ ‘ਚ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਸਹਾਇਤਾ ਰਾਸ਼ੀ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।