ਪਿੰਡ ਭਾਰੂ ਦੇ ਕਈ ਪਰਿਵਾਰ ਅਕਾਲੀ ਦਲ ‘ਚ ਸ਼ਾਮਲ
ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਆਗੂ ਅਤੇ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਿਢੱਲੋਂ ਦੀ ਅਗਵਾਈ ‘ਚ ਪਿੰਡ ਭਾਰੂ ਤੋਂ ਲੱਖਾ ਸਿੰਘ ਅਤੇ ਅੰਤਰਪ੍ਰਰੀਤ ਸਿੰਘ ਦੀ ਪੇ੍ਰਰਨਾ ਸਦਕਾ ਕਈ ਪਰਿਵਾਰ ਕਾਂਗਰਸ ਪਾਰਟੀ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੋ੍ਰਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਡਿੰਪੀ ਿਢੱਲੋਂ ਨੇ ਸ਼ੋ੍ਰਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਵਾਲਿਆਂ ਨੂੰ ਜੀ ਆਇਆਂ ਨੂੰ ਆਖਦੇ ਹੋਏ ਨਵਰੀਤ ਕੌਰ, ਹੈਪੀ ਸਿੰਘ, ਜਸਵਿੰਦਰ ਕੌਰ, ਤਰਸੇਮ ਸਿੰਘ, ਕੇਵਲ ਖਾਨ ਆਦਿ ਨੂੰ ਆਪਣੇ ਪਰਿਵਾਰ ਸਮੇਤ ਅਕਾਲੀ ਦਲ ‘ਚ ਸ਼ਾਮਿਲ ਹੋਣ ਤੇ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਡਿੰਪੀ ਿਢੱਲੋਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੇ ਦੁੱਖ ਸੁੱਖ ਦੀ ਭਾਈਵਾਲ ਹੈ। ਉਨਾਂ੍ਹ ਕਿਹਾ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀ ਦੁਸ਼ਮਣ ਪਾਰਟੀ ਹੈ। ਇਸ ਮੌਕੇ ਚਰਨਜੀਤ ਸਿੰਘ ਸਾਬਕਾ ਪੰਚ, ਰਾਜਿੰਦਰ ਸਿੰਘ ਸਾਬਕਾ ਪੰਚ, ਕੁਲਵੀਰ ਸਿੰਘ, ਲਖਵਿੰਦਰ ਸਿੰਘ ਬਰਾੜ, ਪ੍ਰਰੀਤ ਸਿੰਘ ਬਰਾੜ, ਲੱਖਾ ਸਿੰਘ, ਕੇਵਲ ਸਿੰਘ, ਜੱਗਾ ਸਿੰਘ, ਬੋਘਾ ਸਿੰਘ, ਮੰਗਾ ਸਿੰਘ, ਮੋਦਨ ਸਿੰਘ, ਜਸਬੀਰ ਸਿੰਘ, ਜੁਗਰਾਜ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਅਕਾਲੀ ਵਰਕਰ ਹਾਜ਼ਰ ਸਨ।