ਕਾਂਗਰਸ ਨੇ ਲੋਕਾਂ ਦੇ ਜ਼ਜਬਾਤਾਂ ਨਾਲ ਖਿਲਵਾੜ ਕੀਤਾ :ਢਿੱਲੋਂ
ਗਿੱਦੜਬਾਹਾ ਦੇ ਵਾਰਡ ਨੰਬਰ–1 ਦੇ ਕਈ ਪਰਿਵਾਰ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੋ੍ਰਮਣੀ ਅਕਾਲੀ ਦਲ ‘ਚ ਸ਼ਾਮਿਲ ਹੋਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਦਫਤਰ ਗਿੱਦੜਬਾਹਾ ਵਿਖੇ ਆਏ ਤੇ ਡਿੰਪੀ ਢਿੱਲੋਂ ਨੂੰ ਆਪਣਾ ਸਾਥ ਦੇਣ ਦਾ ਭਰੋਸਾ ਦਿੱਤਾ। ਜਿੱਥੇ ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਆਗੂ ਅਤੇ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਾਰਿਆਂ ਨੂੰ ਜੀ ਆਇਆਂ ਨੂੰ ਆਖਦੇ ਹੋਏ ਬਲਕਰਨ ਸਿੰਘ, ਚਰਨਜੀਤ ਕੌਰ, ਸੁੱਖੀ ਕੌਰ, ਸੁਮਨ ਰਾਣੀ, ਮਨਜੀਤ ਕੌਰ, ਰੁਪਿੰਦਰ ਕੌਰ, ਜਸਵੀਰ ਕੌਰ, ਿਛੰਦਰ ਕੌਰ ਅਤੇ ਚਰਨਜੀਤ ਕੌਰ ਆਦਿ ਨੂੰ ਆਪਣੇ ਪਰਿਵਾਰ ਸਮੇਤ ਅਕਾਲੀ ਦਲ ‘ਚ ਸ਼ਾਮਿਲ ਹੋਣ ‘ਤੇ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਤੇ ਉਨਾਂ ਨੂੰ ਪਾਰਟੀ ‘ਚ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਉਨਾਂ੍ਹ ਨਾਲ ਸੀਨੀਅਰ ਅਕਾਲੀ ਆਗੂ ਸੰਦੀਪ ਸਿੰਘ ਸੰਨੀ ਿਢੱਲੋਂ ਆਦਿ ਵਿਸ਼ੇਸ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਡਿੰਪੀ ਢਿੱਲੋਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਦੀ ਸਰਕਾਰ ਆਉਣ ਤੇ ਪਹਿਲ ਦੇ ਅਧਾਰ ‘ਤੇ ਲੋੜਵੰਦਾਂ ਦੇ ਕੰਮ ਕੀਤੇ ਜਾਣਗੇ। ਉਨਾਂ੍ਹ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਲਾਰੇ ਲਾ ਕੇ ਲੋਕਾਂ ਦੇ ਜ਼ਜਬਾਤਾਂ ਨਾਲ ਖਿਲਵਾੜ ਕੀਤਾ ਹੈ। ਉਨਾਂ੍ਹ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾਂ ਲੋਕਾਂ ਦੇ ਹਿੱਤਾਂ ਲਈ ਅੱਗੇ ਹੋ ਕੇ ਕੰਮ ਕੀਤਾ ਹੈ ਤੇ ਕਰਦਾ ਰਹੇਗਾ ਤੇ ਅਕਾਲੀ ਦਲ ਦੀ ਸਰਕਾਰ ਸਮੇਂ ਗਿੱਦੜਬਾਹਾ ਵਾਲਿਆਂ ਨੇ ਜੋ ਵੀ ਬਾਦਲ ਸਾਬ੍ਹ ਤੋਂ ਮੰਗਿਆ ਉਹ ਪਹਿਲ ਦੇ ਅਧਾਰ ‘ਤੇ ਮਿਲਿਆ ਹੈ, ਇਸ ਲਈ ਕਾਂਗਰਸੀ ਲੀਡਰਾਂ ਦੇ ਲਫਾਫੇਬਾਜ਼ੀਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਨਾਜ਼ਮ ਸਿੰਘ, ਕਾਲਾ ਸਿੰਘ, ਬਲਵਿੰਦਰ ਸਿੰਘ ਬਬਲੂ, ਗੋਰਖੀ ਅਤੇ ਗੋਲਡੀ ਤੋਂ ਇਲਾਵਾ ਵੱਡੀ ਗਿਣਤੀ ‘ਚ ਅਕਾਲੀ ਵਰਕਰ ਹਾਜ਼ਰ ਸਨ।