Punjab ਕਿਸਾਨਾਂ ਨੇ ‘ਸੰਯੁਕਤ ਸਮਾਜ ਮੋਰਚੇ’ ਨਾਲ ਸਿਆਸਤ ‘ਚ ਮਾਰੀ ਐਂਟਰੀ, ਬਲਬੀਰ ਰਾਜੇਵਾਲ ਹੋਣਗੇ ਮੁੱਖ ਚਿਹਰਾ
22 farmer unions from Punjab form Samyukt Samaj Morcha to fight assembly elections
Punjab ਵਿਧਾਨ ਸਭਾ ਚੋਣਾਂ ਨੂੰ ਲੈ ਕੇ 22 ਕਿਸਾਨ ਜੱਥੇਬੰਦੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ਸੰਯੁਕਤ ਸਮਾਜ ਮੋਰਚੇ ਦਾ ਐਲਾਨ ਕਰਦਿਆਂ ਸਿਆਸਤ ਚ ਐਂਟਰੀ ਮਾਰ ਲਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮੋਰਚਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਤੇ ਚੋਣਾਂ ਲੜੇਗਾ ਅਤੇ ਮੋਰਚੇ ਦਾ ਮੁੱਖ ਚਿਹਰਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਹੋਣਗੇ।
ਇਸ ਸਬੰਧੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਲੋਕਾਂ ਦੀ ਮੰਗ ਹੈ ਅਤੇ ਲੋਕਾਂ ਮੁਤਾਬਕ ਹੀ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਆਸੀ ਸਿਸਟਮ ਗੰਦਾ ਹੋ ਗਿਆ ਹੈ, ਜਿਸ ਨੂੰ ਸੁਧਾਰਨ ਦੀ ਲੋੜ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।
ਰਾਜੇਵਾਲ ਨੇ ਕਿਹਾ ਕਿ Punjab ਦੇ ਹਿਤੈਸ਼ੀ ਲੋਕਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਵੀ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਭ ਨੂੰ ਮਿਲੇ ਪੰਜਾਬ ਦੇ ਹਾਲਾਤ ਨੂੰ ਸੁਧਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲਈ ਸਾਨੂੰ ਜਨਤਾ ਦੇ ਸਾਥ ਦੀ ਲੋੜ ਹੈ। ਰਾਜੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰਵਾਇਤੀ ਪਾਰਟੀਆਂ ਦੀਆਂ ਗੱਲਾਂ ਚ ਆਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿੰਡਾਂ 'ਚ ਲੋਕ ਮੋਰਚੇ ਨੂੰ ਖ਼ੁਦ ਸੰਭਾਲਣ।
More ਡੀਸੀ ਦਫ਼ਤਰ ਅੱਗੇ ਕਿਸਾਨਾਂ ਦਾ ਧਰਨਾ ਚੌਥੇ ਦਿਨ ‘ਚ ਸ਼ਾਮਲ