EducationMuktsar News
Muktsar ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਸ਼ਹੀਦੀ ਸਮਾਗਮ ਕਰਵਾਏ
ਸ੍ਰੀ ਮੁਕਤਸਰ ਸਾਹਿਬ : ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਬਰਕੰਦੀ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਹਿਬਜਾਦਿਆਂ ਦੀ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖ ਕੇ ਸ਼ਹੀਦੀ ਸਮਾਗਮ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਸ਼ਬਦ ਕੀਰਤਨ, ਚਿੱਤਰਕਾਰੀ, ਧਾਰਮਿਕ ਕਵਿਤਾਵਾਂ ਅਤੇ ਵਾਰਾਂ ਗਾ ਕੇ ਦਸ਼ਮ ਪਾਤਸ਼ਾਹ ਦੇ ਪਰਿਵਾਰ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਬਾਬਾ ਜਸਵਿੰਦਰ ਸਿੰਘ, ਐਮਡੀ ਮੈਡਮ ਸੁਖਰਾਜ ਕੌਰ, ਪਿੰ੍ਸੀਪਲ ਜਯੋਤੀ ਗੂੰਬਰ, ਕਾਰਜਕਾਰੀ ਡਾਇਰੈਕਟਰ ਸੁਖਦੇਵ ਸਿੰਘ,ਅਤੇ ਸਮੂਹ ਸਟਾਫ਼ ਸ਼ਾਮਲ ਸੀ।