ਕਈ ਪਰਿਵਾਰ ਅਕਾਲੀ ਦਲ ‘ਚ ਸ਼ਾਮਲ
Muktsar Gidderbaha
ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਆਗੂ ਅਤੇ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਿਢੱਲੋਂ ਦੀ ਅਗਵਾਈ ‘ਚ ਹਲਕਾ ਗਿੱਦੜਬਾਹਾ ਦੇ ਪਿੰਡ ਧੂਲਕੋਟ ਤੋਂ ਕਈ ਪਰਿਵਾਰ ਪ੍ਰਰੀਤਮ ਸਿੰਘ, ਜਗਰੂਪ ਸਿੰਘ ਸਾਬਕਾ ਪੰਚ, ਅਜਮੇਰ ਸਿੰਘ, ਜਗਸੀਰ ਸਿੰਘ, ਜਸਵੰਤ ਸਿੰਘ, ਗੁਲਦੀਪ ਸਿੰਘ, ਗੁਰਮੀਤ ਸਿੰਘ, ਹਰਦੀਪ ਸਿੰਘ, ਜਗਮੀਤ ਸਿੰਘ, ਗੁਰਮੀਤ ਸਿੰਘ, ਲਖਵੀਰ ਸਿੰਘ, ਮਨਦੀਪ ਸਿੰਘ, ਹਰਪ੍ਰਰੀਤ ਸਿੰਘ, ਲਖਵੀਰ ਸਿੰਘ, ਸੁਖਦੇਵ ਸਿੰਘ, ਹੇਮਾ ਸਿੰਘ ਆਪੋ-ਆਪਣੇ ਪਰਿਵਾਰਾਂ ਸਮੇਤ ਵੱਖ-ਵੱਖ ਰਵਾਇਤੀ ਪਾਰਟੀਆਂ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੋ੍ਰਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ, ਜਿਨ੍ਹਾਂ ਨੂੰ ਜੀ ਆਇਆਂ ਕਹਿਦਿਆਂ ਡਿੰਪੀ ਿਢੱਲੋਂ ਨੇ ਪਾਰਟੀ ‘ਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਡਿੰਪੀ ਿਢੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂਆਂ ਦਾ ਕੰਮ ਸਿਰਫ ਤੇ ਲੋਕਾਂ ਨੂੰ ਇਕ ਦੂਜੇ ਵਿਰੁੱਧ ਭੜਕਾਉਣ ਅਤੇ ਲੜਾਉਣ ਤੋਂ ਬਿਨਾਂ ਕੋਈ ਕੰਮ ਨਹੀਂ ਕੀਤਾ। ਜਦੋਂਕਿ ਸ਼ੋ੍ਰਮਣੀ ਅਕਾਲੀ ਦਲ ਹੀ ਪੰਜਾਬ ਦੇ ਲੋਕਾਂ ਦੀ ਹਿਤੈਸ਼ੀ ਪਾਰਟੀ ਹੈ ਜਦੋਂ ਵੀ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਆਈ ਉਸ ਸਮੇਂ ਹੀ ਪੰਜਾਬ ਨੇ ਤਰੱਕੀ ਕੀਤੀ ਹੈ ਅਤੇ ਹਰ ਵਰਗ ਨੂੰ ਸਹੂਲਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਚੰਨੀ ਸਰਕਾਰ ਲੋਕਾਂ ਦਾ ਧਿਆਨ ਭਟਕਾਉਣ ਲਈ ਨਿੱਤ ਨਵਾਂ ਡਰਾਮਾ ਕਰ ਕੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਇਸ ਵਾਰ ਪੰਜਾਬ ਦੇ ਸੂਝਵਾਨ ਵੋਟਰ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਹਲਕਾ ਗਿੱਦੜਬਾਹਾ ਦੇ ਲੋਕਾਂ ਦੀ ਸੇਵਾ ਕਰਨ ਲਈ ਅਸੀਂ ਹਰ ਸਮੇਂ ਤਿਆਰ ਹੈ। ਇਸ ਮੌਕੇ ਸ਼ਨੀ ਿਢੱਲੋਂ, ਨਵਤੇਜ ਸਿੰਘ ਕੌਣੀ, ਗੁਰਦੀਪ ਸਿੰਘ, ਮਨਪ੍ਰਰੀਤ ਹੈਪੀ, ਸੁਖਪਾਲ ਸਿੰਘ ਸਾਬਕਾ ਪੰਚ, ਸੁਖਜੀਤ ਸਿੰਘ ਸਾਬਕਾ ਸਰਪੰਚ, ਮੰਦਰ ਸਿੰਘ ਸਾਬਕਾ ਸਰਪੰਚ, ਗੁਰਜੀਤ ਸਿੰਘ, ਸੁਖਦੇਵ ਪੰਚ, ਸੁਖਪਾਲ ਬਰਾੜ, ਲਖਵੀਰ ਸਿੰਘ ਧਾਲੀਵਾਲ, ਜਗਤਾਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।