ਚੋਣ ਕਮਿਸ਼ਨ ਨੇ ਚੋਣਾਂ ਵਾਲੇ ਪੰਜ ਸੂਬਿਆਂ ’ਚ ਕਰੋਨਾ ਦੀ ਸਥਿਤੀ ਦਾ ਜਾਇਜ਼ਾ ਲਿਆ
The Election Commission has reviewed the situation of Corona in five polling states - Uttarakhand, Manipur, Goa, Punjab and UP.
ਚੋਣ ਕਮਿਸ਼ਨ ਨੇ ਅੱਜ ਕੇਂਦਰੀ ਸਿਹਤ ਸਕੱਤਰ ਰਾਜੇਸ਼ ਨਾਲ ਮੁਲਾਕਾਤ ਕੀਤੀ ਤੇ ਚੋਣਾਂ ਵਾਲੇ ਪੰਜ ਸੂਬਿਆਂ ਉੱਤਰਾਖੰਡ, ਮਨੀਪੁਰ, ਗੋਆ, ਪੰਜਾਬ ਤੇ ਯੂਪੀ ਵਿਚ ਕਰੋਨਾ ਦੀ ਸਥਿਤੀ ਦਾ ਜਾਇਜ਼ਾ ਲਿਆ। ਕਮਿਸ਼ਨ ਨੇ ਆਈਟੀਬੀਪੀ, ਬੀਐੱਸਐਫ ਤੇ ਐੱਸਐੱਸਬੀ ਦੇ ਚੋਟੀ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਤੇ ਚੋਣਾਂ ਵਾਲੇ ਸਰਹੱਦੀ ਸੂਬਿਆਂ ਵਿੱਚ ਸਖ਼ਤ ਨਿਗਰਾਨੀ ਕਰਨ ’ਤੇ ਜ਼ੋਰ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਤੇ ਉੱਤਰਾਖੰਡ ਕੌਮਾਂਤਰੀ ਸਰਹੱਦ ਨਾਲ ਲੱਗਦੇ ਸੂਬੇ ਹਨ। ਸੂਤਰਾਂ ਮੁਤਾਬਕ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਰੀਬ ਇਕ ਘੰਟਾ ਚੋਣ ਕਮਿਸ਼ਨ ਨੂੰ ਦੇਸ਼ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਤੇ ਚੋਣਾਂ ਵਾਲੇ ਸੂਬਿਆਂ ਉੱਤਰਾਖੰਡ, ਮਨੀਪੁਰ, ਗੋਆ, ਪੰਜਾਬ ਤੇ ਯੂਪੀ ਬਾਰੇ ਡੂੰਘਾਈ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਪੰਜ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੁਲਤਵੀ ਹੋਣ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ ਹੈ। ਇਸੇ ਦੌਰਾਨ ਕਮਿਸ਼ਨ ਨੇ ਚੋਣਾਂ ਦੇ ਮੱਦੇਨਜ਼ਰ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਉੱਚ ਅਧਿਕਾਰੀਆਂ ਨੂੰ ਡਰੱਗ ਤਸਕਰੀ ਦੇ ਮਾਮਲੇ ’ਚ ਖਾਸ ਤੌਰ ’ਤੇ ਪੰਜਾਬ ਅਤੇ ਗੋਆ ’ਤੇ ਧਿਆਨ ਦੇਣ ਲਈ ਆਖਿਆ ਹੈ। -ਏਜੰਸੀ