ਲੋਕ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਤੋਂ ਅੱਕੇ : ਸੰਨੀ ਢਿੱਲੋਂ
ਸ਼ੋ੍ਰਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਆਗੂ ਅਤੇ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ‘ਚ ਹਲਕਾ ਗਿੱਦੜਬਾਹਾ ਦੇ ਪਿੰਡ ਛੱਤਿਆਣਾ ਦਾ ਪਰਿਵਾਰ ਕਾਂਗਰਸ ਪਾਰਟੀ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੋ੍ਰਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਿਆ ਅਤੇ ਡਿੰਪੀ ਢਿੱਲੋਂ ਨੂੰ ਆਪਣਾ ਸਾਥ ਦੇਣ ਦਾ ਭਰੋਸਾ ਦਿੱਤਾ।
ਸੀਨੀਅਰ ਅਕਾਲੀ ਆਗੂ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਸ਼ੋ੍ਰਮਣੀ ਅਕਾਲੀ ਦਲ ਵਿੱਚ ਸ਼ਾਮਲ ਵਾਲਿਆਂ ਨੂੰ ਜੀ ਆਇਆ ਨੂੰ ਆਖਦੇ ਹੋਏ ਕੁਲਵੰਤ ਸਿੰਘ ਦੇ ਸਮੂਹ ਪਰਿਵਾਰ ਜਿਸ ਵਿੱਚ ਚਰਨਜੀਤ ਕੌਰ, ਹਰਜਿੰਦਰ ਸਿੰਘ,ਮਨਜਿੰਦਰ ਸਿੰਘ, ਰਾਜਪਾਲ ਸਿੰਘ, ਜਸਪ੍ਰਰੀਤ ਸਿੰਘ, ਕਰਮਜੀਤ ਕੌਰ, ਮਨਦੀਪ ਕੌਰ ਅਤੇ ਮਹਿਕਪ੍ਰਰੀਤ ਕੌਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸੰਨੀ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਕਾਂਗਰਸ ਦੀਆਂ ਮਾੜੀਆਂ ਨੀਤੀਆ ਤੋਂ ਅੱਕ ਚੁੱਕੇ ਹਨ ਤੇ ਉਹ ਮੁੜ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨਾਂ੍ਹ ਕਿਹਾ ਕਿ ਅਕਾਲੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦੀ ਹੈ। ਇਸ ਮੌਕੇ ਹਰਪਾਲ ਸਿੰਘ ਬਰਾੜ, ਮਨਦੀਪ ਸਿੰਘ ਜਿਲ੍ਹਾ ਮੀਤ ਪ੍ਰਧਾਨ ,ਬਲਦੇਵ ਸਿੰਘ, ਜਗਮੀਤ ਸਿੰਘ ਨੀਟਾ ਬਰਾੜ, ਹਰਦੀਪਦੀਪਾ ਬਰਾੜ, ਗਬਰਦੀਪ ਸਿੰਘ, ਰਾਮ ਸਿੰਘ, ਮਾਲਵਿੰਦਰ ਸਿੰਘ ਹਾਕਮ ਸਿੰਘ, ਭਗਵਾਨ ਸਿੰਘ, ਰਵਿੰਦਰ ਰਾਜਾ, ਮੰਦਰ ਸਿੰਘ, ਹਰਵਿੰਦਰ ,ਗੱਗੂ ਸਿੰਘ , ਜਗਤਾਰ, ਵਰਿੰਦਰ ਸਿੰਘ, ਵਕੀਲ ਸਿੰਘ, ਅਤੇ ਗੁਰਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।