ਨਵੇਂ ਸਾਲ ਦੀ ਆਮਦ ‘ਤੇ ਕਿਸਾਨਾਂ ਨੇ ਸ੍ਰੀ ਆਖੰਡ ਪਾਠ ਸਾਹਿਬ ਕਰਵਾਏ
ਕਾਲੇ ਕਾਨੂੰਨ ਦੀ ਜਿੱਤ ਦੀ ਖੁਸ਼ੀ ਵਿਚ ਨਵੇਂ ਸਾਲ ਦੀ ਆਮਦ ਮੌਕੇ ਕਿਸਾਨਾਂ ਵਲੋਂ ਹਲਕਾ ਲੰਬੀ ਦੇ ਪਿੰਡ ਲਾਲਬਾਈ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾ ਕੇ ਚੜਦੀ ਕਲਾ ਦੀ ਅਰਦਾਸ ਕੀਤੀ ਗਈ।
ਕਾਲੇ ਖੇਤੀ ਕਨੂੰਨ ਦੇ ਵਿਰੋਧ ‘ਚ ਕਿਸਾਨਾਂ ਨੇ ਲਗਾਤਰ ਇੱਕ ਸਾਲ ਤੋਂ ਵੱਧ ਸੰਘਰਸ਼ ਕੀਤਾ ਅਤੇ ਜਿੱਤ ਪ੍ਰਰਾਪਤ ਕੀਤੀ। ਬੇਸ਼ੱਕ ਕਈ ਕਿਸਾਨ ਵੀ ਸੰਘਰਸ਼ ਦੌਰਾਨ ਸ਼ਹੀਦ ਹੋਏ। ਇਸ ਜਿੱਤ ਦੀ ਖੁਸ਼ੀ ਵਿਚ ਨਵੇਂ ਸਾਲ ਦੀ ਆਮਦ ਮੌਕੇ ਹਲਕਾ ਲੰਬੀ ਦੇ ਪਿੰਡ ਲਾਲਬਾਈ ਵਿਖੇ ਸਮੂਹ ਪਿੰਡ ਵਾਸੀਆਂ ਵੱਲੋਂ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੁੜਾ ਗੁੱਜ਼ਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਜਿਨਾਂ੍ਹ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਅੱਜ ਨਵੇਂ ਸਾਲ ਦੀ ਆਮਦ ਮੌਕੇ ਕਾਲੇ ਕਨੂੰਨ ਦੇ ਖਿਲਾਫ ਕਿਸਾਨਾਂ ਦੀ ਹੋਈ ਜਿੱਤ ਦੀ ਖੁਸ਼ੀ ਵਿਚ ਕਿਸਾਨਾਂ ਵੱਲੋਂ ਪਿੰਡ ਪਿੰਡ ਆਖੰਡ ਪਾਠ ਰਖਾ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਜਾ ਰਿਹਾ ਹੈ।
ਪੁੱਛੇ ਜਾਣ ‘ਤੇ ਉਨਾਂ੍ਹ ਕਿਹਾ ਕਿ ਸਾਡੀ ਜਥੇਬੰਦੀ ਕਿਸੇ ਵੀ ਰਾਜਨੀਤੀ ਪਾਰਟੀ ਦਾ ਸਮਰਥਨ ਨਹੀਂ ਕਰਦੀ ਕੋਈ ਵੀ ਕਿਸੇ ਨੂੰ ਵੋਟ ਪਾ ਸਕਦਾ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ‘ਤੇ ਪੁੱਛਣ ‘ਤੇ ਉਨਾਂ੍ਹ ਕਿਹਾ ਕਿ ਸਾਡੀ ਜਥੇਬੰਦੀ ਦੀ ਬਠਿੰਡਾ ਮੀਟਿੰਗ ਹੋ ਰਹੀ ਜੋ ਜਥੇਬੰਦੀ ਫੈਸਲਾ ਕਰੇਗੀ ਉਸ ਮੁਤਾਬਕ ਸਾਡੇ ਵੱਲੋਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਕਿਸਾਨ ਆਗੂਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ