ਚੰਨੀ ਸਰਕਾਰ ਖਿਲਾਫ਼ ਚੱਲ ਰਿਹਾ ਧਰਨਾ 13ਵੇਂ ਦਿਨ ਵੀ ਰਿਹਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ ‘ਤੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਚੱਲ ਰਿਹਾ ਧਰਨਾ 13ਵੇਂ ਦਿਨ ਵੀ ਜਾਰੀ ਰਿਹਾ।
ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ‘ਤੇ ਸਮੂਹ ਜਥੇਬੰਦੀ ‘ਚ ਰੋਸ ਪਾਇਆ ਜਾ ਰਿਹਾ ਹੈ ਤੇ ਵਾਰ ਵਾਰ ਚੰਨੀ ਸਰਕਾਰ ਮੀਟਿੰਗ ਕਰਕੇ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ, ਜਿਸ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਸਮੇਤ ਸੈਕਟਰੀਏਟ ਦੇ ਿਘਰਾਓ ਕੀਤਾ ਗਿਆ ਹੈ ਤੇ ਇਸ ਿਘਰਾਓ ਦੌਰਾਨ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਬੰਸ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸਕੱਤਰ ਗੁਰਾਦਿੱਤਾ ਭਾਗਸਰ, ਮਨੋਹਰ ਸਿੰਘ ਸਿੱਖ ਵਾਲਾ, ਹਰਚਰਨ ਸਿੰਘ ਲੱਖੇਵਾਲੀ, ਗੁਰਤੇਜ ਸਿੰਘ ਖੁੱਡੀਆਂ, ਦਵਿੰਦਰ ਸਿੰਘ, ਜਗਸੀਰ ਸਿੰਘ, ਗੁਰਪਾਸ਼ ਸਿਘੰ ਸਿੰਘੇਵਾਲਾ, ਗੁਰਮੀਤ ਸਿੰਘ ਮੱਲਣ ਆਦਿ ਨੇ ਸੰਬੋਧਨ ਕੀਤਾ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਵਾਰ ਵਾਰ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ, ਜਿਸ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਆਗੂਆਂ ਨੇ ਕਿਹਾ ਕਿ 2022 ਦੀ ਆਮਦ ‘ਤੇ ਵੀ ਕਿਸਾਨਾਂ ਨੇ ਕੜ੍ਹਾਕੇ ਦੀ ਠੰਢ ਦੀ ਪਰਵਾਹ ਨਾ ਕਰਕੇ ਹੋਏ ਮੰਗਾਂ ਮਨਵਾਉਣ ਲਈ ਚੰਨੀ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਬੁਲਾਰਿਆ ਨੇ ਕਿਹਾ ਕਿ ਫਸਲੀ ਖਰਾਬੇ ਸਬੰਧੀ ਉਕਤ ਅਹਿਮ ਮੰਗਾਂ ਤੋਂ ਇਲਾਵਾ ਖੁਦਕੁਸ਼ੀ ਪੀੜਤ ਪਰਿਵਾਰਾਂ, ਦਿੱਲੀ ਦੇ ਸ਼ਹੀ ਪਰਿਵਾਰਾਂ ਨੂੰ ਐਲਾਨ ਕੀਤੇ ਮੁਆਵਜੇ, ਨੌਕਰੀਆਂ ਤੇ ਕਾਰਜਾ ਮਾਫੀ ਦੇ ਨਾਲ ਨਾਲ ਅੰਦੋਲਨਕਾਰੀ ਕਿਸਾਨਾ ਸਿਰ ਮੜੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ, ਮੰਨੀਆਂ ਮੰਗਾਂ ਤੋਂ ਇਲਾਵਾ ਪੰਜਾਬ ਦੇ ਕਰਜਾਗਸ਼ਤ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜਾ ਮੁਕਤੀ, ਹਰ ਘਰ ਰੋਜ਼ਗਾਰ ਅਤੇ ਮਾਰੂ ਨਸ਼ਿਆਂ ਦੇ ਖਾਤਮੇ ਵਰਗੇ ਅਹਿਮ ਚੋਣ ਵਾਅਦੇ ਲਾਗੂ ਕਰਨ ਅਤੇ ਕਿਸਾਨਾਂ ਮਜ਼ਦੂਰਾਂ ਪੱਖੀ ਕਰਜਾ ਕਾਨੂੂੰਨ ਬਣਾਉਣ ਆਦਿ ਮੰਗਾਂ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ, ਜ਼ਿਲ੍ਹਾ ਕਮੇਟੀ ਮੈਂਬਰ ਬਾਜ ਸਿੰਘ ਭੁੱਟੀਵਾਲਾ, ਪਿੱਪਲ ਸਿੰਘ ਕੱਖਾਂਵਾਲੀ, ਹਰਪਾਲ ਸਿੰਘ ਧੂਲਕੋਟ ਤੇ ਪਿੰਡਾਂ ਦੇ ਪ੍ਰਧਾਨ ਸਕੱਤਰ ਵੀ ਮੌਜੂਦ ਸਨ