ਨਵੇਂ ਵਰ੍ਹੇ ‘ਤੇ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਨੇ ਲਵਾਈ ਹਾਜ਼ਰੀ
ਨਵੇਂ ਵਰ੍ਹੇ ਨੂੰ ਹਰ ਕੋਈ ਵੱਖੋ ਵੱਖਰੇ ਤਰੀਕਿਆਂ ਨਾਲ ਆਪਣੀ ਆਸਥਾ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਮਨਾ ਰਿਹਾ ਹੈ। ਨਵੇਂ ਵਰ੍ਹੇ ਦੀ ਆਮਦ ਤੇ ਖੁਸ਼ੀਆਂ ਭਰੇ ਸੁਨੇਹੇ ਲੋਕਾਂ ਵੱਲੋਂ ਜਿੱਥੇ ਸ਼ੋਸ਼ਲ ਮੀਡੀਆ ਰਾਹੀਂ ਆਪਣੇ ਸਨੇਹੀਆਂ ਨੂੰ ਭੇਜੇ ਜਾ ਰਹੇ ਹਨ
ਉਥੇ ਹੀ ਵਿੱਦਿਅਕ ਤੇ ਸਰਕਾਰੀ ਅਦਾਰਿਆਂ ‘ਚ ਵੀ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ ਤੇ ਨਵੇਂ ਵਰ੍ਹੇ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਨਵੇਂ ਵਰ੍ਹੇ ਤੇ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਲਗਵਾਈ ਤੇ ਗੁਰੂ ਚਰਨਾਂ ਨਾਲ ਜੁੜ ਕੇ ਖੁਸ਼ੀਆਂ ਪ੍ਰਰਾਪਤ ਕੀਤੀਆਂ। ਇਸ ਦੌਰਾਨ ਪੂਰਾ ਦਿਨ ਹੀ ਸ੍ਰੀ ਦਰਬਾਰ ਸਾਹਿਬ ਸ੍ਰੀ ਟੁੱਟੀ ਗੰਢੀ ਸਾਹਿਬ ਤੇ ਹੋਰ ਇਤਿਹਾਸਕ ਗੁਰੂ ਘਰਾਂ ‘ਚ ਸੰਗਤਾਂ ਸ਼ਰਧਾ ਨਾਲ ਨਤਮਸਤਕ ਹੁੰਦੀਆਂ ਰਹੀਆਂ। ਇਸ ਦੌਰਾਨ ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਸ੍ਰੀ ਦਰਬਾਰ ਸਾਹਿਬ ਵਿਖੇ ਰਾਗੀ, ਕਵੀਸ਼ਰੀ ਤੇ ਢਾਡੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁੁਰਬਾਣੀ ਤੇ ਗੁਰ ਇਤਿਹਾਸ ਸੁਣਾ ਕੇ ਜੀਵਨ ਜਾਂਚ ਦੀ ਚੰਗੀ ਸੇਧ ਦਿੰਦਿਆਂ ਹੋਇਆਂ, ਮਾੜੇ ਕਰਮਾਂ ਤੋਂ ਹਟ ਕੇ ਗੁਰੂ ਲੜ ਲੱਗਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੈਜਰ ਰੇਸ਼ਮ ਸਿੰਘ ਨੇ ਦੱਸਿਆ ਕਿ ਨਵੇਂ ਵਰ੍ਹੇ ਦੀ ਆਮਦ ਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਦਿਨ ਭਰ ਸ੍ਰੀ ਦਰਬਾਰ ਸਾਹਿਬ ਵਿਖੇ ਹਾਜ਼ਰੀਆਂ ਲਗਵਾਈਆਂ। ਉਨਾਂ੍ਹ ਦੱਸਿਆ ਕਿ ਗੁਰੂ ਘਰ ਪੁੱਜਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ