Bharatiya Janata PartyElectionNational NewsPolitical
ਪੰਜਾਬ ਵਿਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ; ਜੇਪੀ ਨੱਢਾ ਨੇ ਕੀਤਾ ਐਲਾਨ
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਸਹਿਯੋਗੀ ਪਾਰਟੀਆਂ ਨਾਲ ਸੀਟਾਂ ਦਾ ਫਾਰਮੂਲਾ ਤੈਅ ਹੋ ਗਿਆ ਹੈ। ਇਥੇ ਭਾਜਪਾ 65, ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ ਪਾਰਟੀ 37 ਤੇ ਅਕਾਲੀ ਦਲ ਸੰਯੁਕਤ ਢੀਂਡਸਾ 15 ਸੀਟਾਂ ’ਤੇ ਚੋਣ ਲੜਨਗੇ।
ਇਹ ਐਲਾਨ ਭਾਜਪਾ ਆਗੂ ਜੇਪੀ ਨੱਢਾ ਨੇ ਦਿੱਲੀ ਵਿਚ ਪੱਤਰਕਾਰ ਮਿਲਣੀ ਦੌਰਾਨ ਕੀਤਾ। ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਨੇ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ਵਿੱਚ ਸੀਟਾਂ ਦੀ ਵੰਡ ਦਾ ਐਲਾਨ ਕਰਦਿਆਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਭਾਜਪਾ ਇਨ੍ਹਾਂ ਚੋਣਾਂ ਨੂੰ ਗੰਭੀਰਤਾ ਨਾਲ ਲੜੇਗੀ।