ਰੋਜ਼ੀ ਬਰਕੰਦੀ ਵੱਲੋਂ ਭਰੇ ਗਏ ਨਾਮਜਦਗੀ ਫਾਰਮ
ਸ਼੍ਰੀ ਮੁਕਤਸਰ ਸਾਹਿਬ, 25 ਜਨਵਰੀ ( ਮਨਪ੍ਰੀਤ ਮੋਨੂੰ ) ਅੱਜ ਸਥਾਨਕ ਡੀਸੀ ਦਫਤਰ ਵਿਖੇ ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜੀ ਬਰਕੰਦੀ ਵੱਲੋਂ ਚੌਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਉਮੀਦਵਾਰ ਵਜੋਂ ਨਾਮਜਦਗੀ ਫਾਰਮ ਰਿਟਰਨਿੰਗ ਅਫਸਰ ਕਮ ਐਸਡੀਐਮ ਮੈਡਮ ਸਵਰਨਜੀਤ ਕੌਰ ਕੋਲ ਜਮਾਂ ਕਰਵਾਏ ਗਏ |
ਇਸ ਦੌਰਾਨ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੇ ਕਵਰਿੰਗ ਨੌਮੀਨੇਸ਼ਨ ਫਾਰਮ ਧਰਮ ਪਤਨੀ ਖੁਸ਼ਪ੍ਰੀਤ ਕੌਰ ਬਰਕੰਦੀ ਵੱਲੋਂ ਭਰਵਾਏ ਗਏ | ਇਸ ਮੌਕੇ ਉਹਨਾਂ ਨਾਲ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ | ਇਸ ਦੌਰਾਨ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਸੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਨੂੰ ਲੈ ਕੇ ਲੋਕਾਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ |ਰੋਜ਼ੀ ਬਰਕੰਦੀ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪੰਜਾਬ ਦੀ ਪਾਰਟੀ ਹੈ ਅਤੇ ਜਿਸ ਕਾਰਨ ਸੂਬੇ ਦੇ ਲੋਕ ਸ੍ਰੋਮਣੀ ਅਕਾਲੀ ਦਲ ਨੂੰ ਬਹੁਤ ਪਿਆਰ ਦੇ ਰਹੇ ਹਨ ਅਤੇ ਸੂਬੇ ਚ 2022 ਦੀ ਸਰਕਾਰ ਸ੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਹੀ ਹੋਵੇਗੀ | ਉਹਨਾਂ ਕਿਹਾ ਕਿ ਚੌਣ ਮੈਦਾਨ ਵਿੱਚ ਲੰਮੇ ਸਮੇਂ ਤੋਂ ਡਟੇ ਹੋਣ ਕਾਰਨ ਹਲਕੇ ਵਿੱਚ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ |
ਉਹਨਾਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਸੇਵਾ ਕਰਕੇ ਉਹਨਾਂ ਨੂੰ ਬਹੁਤ ਮਾਨ ਮਹਿਸੂਸ ਹੁੰਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਜ਼ਿਲਾ ਅਕਾਲੀ ਜੱਥਾ ਦੇ ਪ੍ਰਧਾਨ ਸ ਮਨਜੀਤ ਸਿੰਘ ਬਰਕੰਦੀ, ਸ ਮਿੱਤ ਸਿੰਘ ਬਰਾੜ, ਗੁਰਦੀਪ ਸਿੰਘ ਮੜ੍ਹਮੱਲੂ, ਹੀਰਾ ਸਿੰਘ ਚੜ੍ਹੇਵਾਨ, ਐਡਵੋਕੇਟ ਗੁਰਪ੍ਰੀਤ ਸਿੱਧੂ, ਐਡਵੋਕੇਟ ਮਨਜਿੰਦਰ ਸਿੰਘ ਬਰਾੜ, ਬਿੰਦਰ ਗੋਨਿਆਣਾ ਸਿਆਸੀ ਸਕੱਤਰ, ਕੁਲਵਿੰਦਰ ਸਿੰਘ ਸ਼ੌਕੀ, ਜਗਬੀਰ ਸਿੰਘ ਭੁੱਲਰ, ਸੰਨੀ ਤਿਲਕ ਨਗਰ, ਹਰਮੀਤ ਸਿੰਘ, ਮਹਿੰਦਰ ਸਿੰਘ ਫੌਜ਼ੀ ਸੰਗੂਧੌਣ ਸਾਬਕਾ ਸਰਪੰਚ, ਗਗਨ ਕੁੱਕਰੀਆਂ,ਹਰਪ੍ਰੀਤ ਸਿੰਘ ਗੋਲ੍ਹਾ ਸੋਢੀ, ਮਨਿੰਦਰ ਸਿੰਘ ਮੇਹੰਦੀ, ਤਰਸੇਮ ਕੁਮਾਰ ਲਾਡੀ ਬੱਤਰਾ,ਹਰਵਿੰਦਰ ਸਿੰਘ ਪੀਏ ਆਦਿ ਹਾਜ਼ਰ ਸਨ |