ਗਣਤੰਤਰਤਾ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਝੰਡਾ
ਸ਼੍ਰੀ ਮੁਕਤਸਰ ਸਾਹਿਬ, 26 ਜਨਵਰੀ ( ਮਨਪ੍ਰੀਤ ਮੋਨੂੰ ) – ਸ. ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ 73ਵੇਂ ਗਣਤੰਤਰਤਾ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਡੀ ਐਸ ਪੀ ਰਸ਼ਪਾਲ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਅਤੇ ਪੰਜਾਬ ਹੋਮ ਗਾਰਡ ਦੀਆਂ ਟੁਕੜੀਆਂ ਦੀ ਅਗਵਾਈ ਵਿਚ ਪਰੇਡ ਤੋਂ ਸਲਾਮੀ ਲਈ |
ਉਹਨਾਂ ਗਣਤੰਤਰਤਾ ਦਿਵਸ ਮੌਕੇ ਤੇ ਇਸ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਉਹਨਾਂ ਦੱਸਿਆ ਕਿ ਅੱਜ ਦੇ ਦਿਨ ਗੌਰਮਿੰਟ ਆਫ ਇੰਡੀਆ ਐਕਟ 1935 ਨੂੰ ਹਟਾ ਕੇ 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ |ਉਹਨਾਂ ਇਸ ਮੌਕੇ ਭਾਰਤ ਦੇਸ਼ ਦੀ ਆਜ਼ਾਦੀ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਵੀ ਯਾਦ ਕੀਤਾ ਅਤੇ ਆਖਿਆ ਕਿ ਅੱਜ ਸਾਡੇ ਦੇਸ਼ ਨੂੰ ਪੂਰਨ ਤੌਰ ਤੇ ਗਣਤੰਤਰ ਕਹਾਉਣ ਦਾ ਮਾਣ ਅਤੇ ਸਤਿਕਾਰ ਉਹਨਾਂ ਮਹਾਨ ਸੂਰਬੀਰਾਂ, ਕ੍ਰਾਂਤੀਕਾਰੀਆਂ,ਨਿੱਧੜਕ ਯੋਧਿਆ ਦੀ ਬਦੌਲਤ ਹੀ ਹਾਸਲ ਹੋਇਆ ਹੈ | ਇਸ ਮੌਕੇ ਤੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕੋਰੋਨਾ ਵੈਕਸੀਨ ਦਾ ਪਹਿਲਾਂ ਅਤੇ ਦੂਸਰਾ ਟੀਕਾ ਜਰੂਰ ਸਿਹਤ ਵਿਭਾਗ ਪਾਸੋਂ ਲਗਵਾਉਣ ਤਾਂ ਜੋ ਇਸ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ |
ਆਜ਼ਾਦੀ ਲਈ ਵਿਡੇ ਗਏ ਸੁਤੰਤਰਤਾ ਸੰਗਰਾਮ ਦੀ ਯਾਦ ਦਿਵਾਉਂਦਿਆਂ ਉਹਨਾਂ ਆਖਿਆ ਕਿ ਇਸ ਮੁਲਕ ਨੂੰ ਬਿ੍ਟਿਸ ਰਾਜ ਦੀ ਕਾਲੋਨੀ ਤੋਂ ਆਜ਼ਾਦ ਮੁਲਕ ਹਿੰਦੁਸਤਾਨ ਬਨਾਉਣ ਲਈ ਆਜ਼ਾਦੀ ਗੁਲਾਟੀਆਂ ਨੇ ਬੇਹਿਸਾਬ ਮੁਸ਼ਕਲਾ ਦਾ ਸਾਹਮਣਾ ਕਰਨਾ ਪਿਆ | ਇਸ ਮੌਕੇ ਤੇ ਉਹਨਾਂ ਆਖਿਆ ਕਿ ਜਿੱਥੇ ਆਪਾਂ ਸਭ ਨੂੰ ਇਸ ਮੁਲਕ ਨੂੰ ਆਜ਼ਾਦ ਕਰਵਾਉਣ ਵਾਲੇ ਪਰਵਾਨਿਆਂ ਨੂੰ ਯਾਦ ਕਰਨਾ ਚਾਹੀਦਾ ਹ ਅਤੇ ਨਾਲ ਹੀ ਅੱਜ ਦੀ ਘੜੀ ਕੌਮ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਸਰਕਾਰਾਂ ਨੂੰ ਉਪਰਾਲਾ ਕਰਨਾ ਚਾਹੀਦਾ ਹੈ | ਇਸ ਮੌਕੇ ਤੇ ਉਹਨਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਕਰਵਾਈਆਂ ਜਾ ਰਹੀਆਂ ਚੋਣਾਂ ਬਿਨ੍ਹਾਂ ਕਿਸੇ ਡਰ , ਦਬਾਓ ਜਾਂ ਲਾਲਚ ਦੇ ਆਪਣੀ ਪਸੰਦ ਦੇ ਉਮੀਦਵਾਰ ਨੂੰ ਵੋਟ ਪਾ ਕੇ ਵਿਧਾਇਕ ਦੀ ਚੋਣ ਕਰਨ |
ਗਣਤੰਤਰਤਾ ਦਿਵਸ ਸਮਾਗਮ ਮੌਕੇੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਰੈਡ ਕਰਾਸ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾ ਵੰਡੀਆਂ ਗਈਆਂ ਅਤੇ ਲੋਕਾਂ ਨੂੰ ਚੰਗੀਆਂ ਸੇਵਾਵਾ ਦੇਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਰੁਣਵੀਰ ਵਸ਼ਿਸਟ ਜ਼ਿਲ੍ਹਾ ਅਤੇ ਸੈਸਨ ਜੱਜ, ਸ੍ਰੀ ਸੰਦੀਪ ਕੁਮਾਰ ਮਲਿਕ ਐਸ.ਐਸ.ਪੀ, ਰਾਜਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਅਤੇ ਡੀ.ਪੀ.ਆਰ.ਓ ਗੁਰਦੀਪ ਸਿੰਘ ਮਾਨ ਵੀ ਹਾਜ਼ਰ ਸਨ |