ਪੰਜਾਬ ਦੇ ਸੂਝਵਾਨ ਲੋਕ ਕਾਂਗਰਸ ਦੇ ਝਾਂਸੇ ਵਿੱਚ ਨਹੀਂ ਆਉਣਗੇ : ਹਨੀ ਬਰਾੜ ਫੱਤਣਵਾਲਾ
ਸ਼੍ਰੀ ਮੁਕਤਸਰ ਸਾਹਿਬ, 03 ਫਰਵਰੀ ( ਮਨਪ੍ਰੀਤ ਮੋਨੂੰ ) – ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਤੋ ਸ੍ਰੋਮਣੀ ਅਕਾਲੀ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਹੱਕ ਵਿੱਚ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਹਨੀ ਬਰਾ ਫੱਤਣਵਾਲਾ ਵਲੋਂ ਪਿੰਡ ਗੋਨਿਆਣਾ, ਬਰਕੰਦੀ ਅਤੇ ਸੰਗੂਧੌਣ ਆਦਿ ਪਿੰਡਾਂ ਚ ਚੌਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਹਨੀ ਬਰਾੜ ਫੱਤਣਵਾਲਾ ਨੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਹੱਕ ਚੌਣ ਪ੍ਰਚਾਰ ਕਰਦਿਆਂ ਘਰ-ਘਰ ਵੋਟ ਪਾਉਣ ਦੀ ਅਪੀਲ ਕੀਤੀ | ਉਹਨਾਂ ਕਿਹਾ ਕਿ ਕਾਂਗਰਸ ਦਾ ਵਜੂਦ ਪੰਜਾਬ ਵਿੱਚੋਂ ਖਤਮ ਹੋ ਚੁੱਕਾ ਹੈ |
ਲੋਕ ਕਾਂਗਰਸ ਨੂੰ ਹੁਣ ਮੂੰਹ ਨਹੀਂ ਲਾਉਣਗੇ | ਇਸ ਮੌਕੇ ਹਨੀ ਬਰਾੜ ਫੱਤਣਵਾਲਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋੋ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਵਿੰਚ ਕੰਮ ਕਰਦੀ ਰਹੀ ਹੈ | ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਸੂਝਵਾਨ ਅਤੇ ਸਿਆਣੇ ਹਨ ਜੋ ਕਾਂਗਰਸ ਪਾਰਟੀ ਦੇ ਝਾਂਸੇ ਵਿੱਚ ਨਹੀਂ ਆਉਣਗੇ | ਇਸ ਮੌਕੇ ਉਹਨਾਂ ਸਮੂਹ ਲੋਕਾਂ ਨੂੰ 20 ਫਰਵਰੀ ਨੂੰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਇਕਬਾਲ ਸਿੰਘ ਸੰੰਗੂਧੌਣ, ਬੂਟਾ ਸਿੰਘ ਗੋਨਿਆਣਾ, ਰੂਬੀ ਸਿੰਘ, ਬਲਦੇਵ ਸਿੰਘ, ਨਿਸ਼ਾਨ ਸਿੰਘ ਬਰਕੰਦੀ, ਯਾਦਵਿੰਦਰ ਸਿੰਘ ਬਰਕੰਦੀ, ਰੇਸ਼ਮ ਸਿੰਘ, ਡਾ ਬੇਅੰਤ ਸਿੰਘ, ਗੁਰਪ੍ਰੀਤ ਸਿੰਘ ਸੰਗੂਧੌਣ, ਸੱਤਾ ਬਰਕੰਦੀ, ਬੇਅੰਤ ਸਿੰਘ ਲਾਲੀ ਸੰਗੂਧੌਣ, ਮਿੱਠਾ ਸਿੰਘ ਸਰਪੰਚ, ਮਹਿੰਦਰ ਸਿੰਘ ਫੌਜ਼ੀ, ਲਾਡੀ ਗੋਨਿਆਣਾ ਆਦਿ ਹਾਜ਼ਰ ਸਨ |