ਹੁਸਨਰ ਦੇ ਨੌਜਵਾਨਾਂ ਵੱਲੋਂ ਤਿੰਨ ਮਹੀਨਿਆਂ ਤੋਂ ਚੱਲ ਰਿਹਾ ਵੀਟ ਗਰਾਸ ਜੂਸ ਦਾ ਲੰਗਰ ਸਮਾਪਤ
ਹਲਕਾ ਗਿੱਦੜਬਾਹਾ ਦੇ ਪਿੰਡ ਹੁਸਨਰ ਦੀ ਨੌਜਵਾਨ ਸੇਵਾ ਸੁਸਾਇਟੀ ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਅੱਜ ਤੱਕ ਵੀਟ ਗਰਾਸ ਜੂਸ ਦਾ ਲੰਗਰ ਲਗਾ ਕੇ ਹਜ਼ਾਰਾਂ ਲੋਕਾਂ ਨੂੰ ਜਾਨਲੇਵਾ ਬੀਮਾਰੀਆਂ ਤੋਂ ਬਚਾ ਚੁੱਕੀ ਹੈ। ਇਸ ਸਮਾਜਸੇਵੀ ਸੁਸਾਇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੀਤੇ ਤਿੰਨ ਸਾਲਾਂ ਤੋਂ ਲਗਾਤਾਰ ਪਿੰਡ ਵਿਖੇ ਵੀਟ ਗਰਾਸ ( ਕਣਕ ਦਾ ਜੂਸ) ਦਾ ਲੰਗਰ ਲਗਾਇਆ ਜਾ ਰਿਹਾ ਹੈ।
ਇਸ ਸਾਲ ਉਕਤ ਲੰਗਰ ਦੇ ਤਿੰਨ ਮਹੀਨਿਆਂ ਦੇ ਪੂਰੇ ਹੋਣ ਅਤੇ ਲੰਗਰ ਦੀ ਸਮਾਪਤੀ ਦੇ ਸੰਬੰਧ ਵਿਚ ਸੁਸਾਇਟੀ ਵੱਲੋਂ ਗੁਰਦੁਆਰਾ ਹਿੰਮਤਸਰ ਸਾਹਿਬ ਵਿਖੇ ਅੱਜ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਰਾਗੀ ਜੱਥਿਆਂ ਵੱਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ ਅਤੇ ਭੋਗ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਵੱਲੋਂ ਵੀਟ ਗਰਾਸ ਦੇ ਲੰਗਰ ਵਿਚ ਯੋਗਦਾਨ ਪਾਉਣ ਵਾਲੀਆਂ ਸਖਸੀਅਤਾਂ ਦਾ ਉਚੇਚੇ ਤੌਰ ‘ਤੇ ਸਨਮਾਨ ਵੀ ਕੀਤਾ ਗਿਆ।
ਵਰਣਨਯੋਗ ਹੈ ਕਿ ਐਨਾ ਲੰਮਾ ਸਮਾਂ ਵੀਟ ਗਰਾਸ ਦਾ ਲੰਗਰ ਚਲਾਉਣ ਵਾਲਾ ਪਿੰਡ ਹੁਸਨਰ ਪੰਜਾਬ ਦਾ ਪਹਿਲਾ ਪਿੰਡ ਬਣ ਚੁੱਕਿਆ ਹੈ। ਉਨਾਂ੍ਹ ਦੱਸਿਆ ਕਿ ਹੁਣ ਤੱਕ ਹਜ਼ਾਰਾਂ ਹੀ ਲੋਕ ਵੀਟ ਗ੍ਰਾਸ ਜੂਸ ਨਾਲ ਭਿਆਨਕ ਬੀਮਾਰੀਆਂ ਤੋਂ ਛੁਟਕਾਰਾ ਪਾ ਚੁੱਕੇ ਹਨ। ਇਸ ਮੌਕੇ ਗੁਰਵਿੰਦਰ ਸਿੰਘ, ਜਤਿੰਦਰ ਸਿੰਘ, ਭੁਪਿੰਦਰ ਸਿੰਘ, ਚਰਨਜੀਤ ਸਿੰਘ, ਹਰਵਿੰਦਰ ਸਿੰਘ, ਹਰਮਨ ਸਿੰਘ ਅਤੇ ਜਗਸੀਰ ਸਿੰਘ ਆਦਿ ਸੰਸਥਾ ਦੇ ਮੈਂਬਰ ਹਾਜ਼ਰ ਸਨ।