ਬਿਨਾਂ ਭੇਦਭਾਵ ਦੇ ਕੀਤਾ ਜਾਵੇਗਾ ਪਿੰਡਾਂ ਦਾ ਵਿਕਾਸ : ਵਿਧਾਇਕ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ : ਨਜ਼ਦੀਕੀ ਪਿੰਡ ਕਾਲਾ ਸਿੰਘ ਵਾਲਾ ਦੀ ਪੂਰੀ ਪੰਚਾਇਤ ਕਾਂਗਰਸ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਈ।
ਸੁਖਵੀਰ ਸਿੰਘ ਸੁੱਖ ਦੀ ਅਗਵਾਈ ਹੇਠ ਸ਼ਾਮਲ ਹੋਈ ਪੰਚਾਇਤ ਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ੍ਹ ਭੇਦਭਾਵ ਦੇ ਜਨਤਾ ਦੇ ਕੰਮ ਕਰੇਗੀ। ਉਨਾਂ੍ਹ ਕਿਹਾ ਕਿ ਚਾਹੇ ਪਿੰਡਾਂ ਦਾ ਕੰਮ ਹੋਵੇ ਚਾਹੇ ਸ਼ਹਿਰ ਦਾ ਕੰਮ ਹੋਵੇ ਕਿਸੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ।
ਉਨਾਂ੍ਹ ਸਮੂਹ ਪੰਚਾਇਤ ਦਾ ਧੰਨਵਾਦ ਕਰਦਿਆਂ ਭਰੋਸਾ ਦੁਆਇਆ ਕਿ ਪਿੰਡਾਂ ਦੇ ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਕੁਝ ਦਿਨਾਂ ‘ਚ ਕੰਮ ਸ਼ੁਰੂ ਹੋ ਜਾਣਗੇ ਅਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਮੌਜੂਦਾ ਸਰਪੰਚ ਮਹਿੰਦਰ ਸਿੰਘ, ਗੁਰਮੀਤ ਸਿੰਘ ਮੈਂਬਰ, ਕਿੱਕਰ ਸਿੰਘ ਮੈਂਬਰ, ਰੇਲੂ ਸਿੰਘ ਮੈਂਬਰ, ਗੁਰਲਾਲ ਸਿੰਘ, ਗਗਨਦੀਪ ਸਿੰਘ ਮੈਂਬਰ ਆਦਿ ਨੇ ਵਿਸ਼ਵਾਸ ਦੁਆਇਆ ਕਿ ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’ ਵੱਲੋਂ ਸਮੇਂ ਸਮੇਂ ‘ਤੇ ਦਿੱਤੀਆਂ ਜਾਣ ਵਾਲੀਆਂ ਹਿਦਾਇਤਾਂ ਮੁਤਾਬਕ ਪਿੰਡ ਦੇ ਕੰਮ ਕੀਤੇ ਜਾਣਗੇ।
ਇਸ ਮੌਕੇ ‘ਤੇ ਸੁਰਜੀਤ ਸਿੰਘ ਲੁਬਾਣਿਆਂਵਾਲੀ, ਯਾਦਵਿੰਦਰ ਸਿੰਘ ਯਾਦੀ, ਨਿਰਮਲ ਸਿੰਘ, ਦਰਸ਼ਨ ਸਿੰਘ, ਗੁਰਬਾਜ ਸਿੰਘ, ਭੀਪਾ ਸਿੰਘ, ਸੁਖਮੰਦਰ ਸਿੰਘ ਸਰਾਂ, ਜਗਦੇਵ ਸਿੰਘ, ਟਹਿਲ ਸਿੰਘ, ਗੁਰਤੇਜ ਸਿੰਘ ਸਰਪੰਚ, ਕੁਲਵਿੰਦਰ ਸਿੰਘ ਭੋਲਾ, ਬਲਵੀਰ ਸਿੰਘ ਬੀਰਾ, ਹਰਬੰਸ ਸਿੰਘ, ਰਣਜੀਤ ਸਿੰਘ, ਰਮਨਦੀਪ ਸਿੰਘ, ਲੱਖਾ ਸਿੰਘ, ਵੀਰ ਸਿੰਘ, ਸੁਖਵੀਰ ਸਿੰਘ, ਜਸਵੀਰ ਸਿੰਘ, ਅਮਨਦੀਪ ਸਿੰਘ, ਅਮਰੀਕ ਸਿੰਘ, ਮੱਸਾ ਸਿੰਘ, ਗਮਦੂਰ ਸਿੰਘ ਆਦਿ ਹਾਜ਼ਰ ਸਨ।