ਸੰਗਰੂਰ ਦੇ ਲੋਕ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਣਗੇ ਵੋਟ : ਹਨੀ ਫੱਤਣਵਾਲਾ
ਸੰਗਰੂਰ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕ ਸੋ੍ਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਹੀ ਵੋਟਾਂ ਪਾਉਣਗੇ। ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਕੀਤਾ।
ਉਨਾਂ੍ਹ ਕਿਹਾ ਕਿ ਬੀਤੇ ਦਿਨ ਸੰਗਰੂਰ ਦੇ ਭਵਾਨੀਗੜ੍ਹ ਅਤੇ ਟੂਰ ਪੋ੍ਗਰਾਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸਮਾਗਮ ਹੋਏ। ਉਨਾਂ੍ਹ ਕਿਹਾ ਕਿ ਲੋਕਾਂ ਵਿਚ ਕਾਫੀ ਉਤਸ਼ਾਹ ਹੈ। ਹਨੀ ਫੱਤਣਵਾਲਾ ਨੇ ਕਿਹਾ ਕਿ ਇਸ ਵਾਰ ਅਕਾਲੀ ਦਲ ਵੱਲੋਂ ਜੋ ਸਿਧਾਂਤਾਂ ਦੀ ਲੜਾਈ ਲੜੀ ਜਾ ਰਹੀ ਹੈ ਅਤੇ ਪੰਥਕ ਪਰਿਵਾਰ ਨੂੰ ਇਸ ਸਬੰਧੀ ਟਿਕਟ ਦਿੱਤੀ ਗਈ ਹੈ।
ਬੰਦੀ ਸਿੰਘਾਂ ਨੂੰ ਆਜ਼ਾਦ ਕਰਾਉਣ ਲਈ ਲੋਕ ਸ਼ੋ੍ਰਮਣੀ ਅਕਾਲੀ ਦਲ ਦਾ ਸਾਥ ਦੇਣਗੇ। ਉਨਾਂ੍ਹ ਕਿਹਾ ਕਿ ਭਾਜਪਾ ਨੂੰ ਲੋਕ ਤਿੰਨ ਕਾਲੇ ਕਾਨੂੰਨਾਂ ਕਰਕੇ ਮੂੰਹ ਨਹੀਂ ਲਾ ਰਹੇ ਅਤੇ ਕਾਂਗਰਸ ਨੇ ਬੀਤੇ ਪੰਜ ਸਾਲਾਂ ‘ਚ ਜੋ ਕੀਤਾ ਉਸ ਨੇ ਕਰੱਪਸ਼ਨ ਦੀ ਹੱਦ ਕਰ ਦਿੱਤੀ ਹੈ। ਹਨੀ ਫੱਤਣਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਵਾਅਦੇ ਕਰਕੇ ਸੱਤਾ ‘ਚ ਆਈ ਸੀ, ਬੀਤੇ ਤਿੰਨ ਮਹੀਨਿਆਂ ਦੀ ਉਸ ਦੀ ਕਾਰਗੁਜ਼ਾਰੀ ਬਿਲਕੁਲ ਫੇਲ੍ਹ ਰਹੀ ਹੈ,
ਇਸ ਲਈ ਲੋਕ ਇਸ ਵਾਰ ਅਕਾਲੀ ਦਲ ਦੀ ਉਮੀਦਵਾਰ ਬੀਬਾ ਕਮਲਦੀਪ ਕੌਰ ਨੂੰ ਪਾਰਲੀਮੈਂਟ ‘ਚ ਭੇਜਣਗੇ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਹੋ ਸਕੇ। ਉਨਾਂ੍ਹ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਕੀਤੇ ਗਏ ਟੂਰ ਪੋ੍ਗਰਾਮ ਦੌਰਾਨ ਲੋਕਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਹੈ।