Sidhu Moose Wala New Song: ਸਿੱਧੂ ਮੂਸੇਵਾਲਾ ਦੀ ਫੈਨਜ਼ ਫਿਰ ਸੁਣਨਗੇ ਆਵਾਜ਼, ਮੌਤ ਤੋਂ ਬਾਅਦ ਅੱਜ ਰਿਲੀਜ਼ ਹੋਵੇਗਾ ਪਹਿਲਾ ਗੀਤ SYL
Sidhu Moose Wala New Song: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਫੈਨਜ਼ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ। ਅੱਜ ਇੱਕ ਵਾਰ ਫਿਰ ਤੋਂ ਦਰਸ਼ਕਾਂ ਵਿੱਚ ਮੂਸੇਵਾਲਾ ਦੀ ਆਵਾਜ਼ ਗੂੰਜੇਗੀ। ਦਰਅਸਲ, ਮੌਤ ਤੋਂ ਬਾਅਦ ਮਰਹੂਮ ਗਾਇਕ ਮੂਸੇਵਾਲਾ ਦਾ ਪਹਿਲਾ ਗੀਤ ਐਸਵਾਈਐਲ (SYL) ਅੱਜ ਰਿਲੀਜ਼ ਹੋਣ ਜਾ ਰਿਹਾ ਹੈ। ਇਸਦੀ ਜਾਣਕਾਰੀ ਕਲਾਕਾਰ ਦੇ ਸ਼ੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਗਈ ਹੈ।
Sidhu Moose Wala New Song: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਫੈਨਜ਼ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ। ਅੱਜ ਇੱਕ ਵਾਰ ਫਿਰ ਤੋਂ ਦਰਸ਼ਕਾਂ ਵਿੱਚ ਮੂਸੇਵਾਲਾ ਦੀ ਆਵਾਜ਼ ਗੂੰਜੇਗੀ। ਦਰਅਸਲ, ਮੌਤ ਤੋਂ ਬਾਅਦ ਮਰਹੂਮ ਗਾਇਕ ਮੂਸੇਵਾਲਾ ਦਾ ਪਹਿਲਾ ਗੀਤ ਐਸਵਾਈਐਲ (SYL) ਅੱਜ ਰਿਲੀਜ਼ ਹੋਣ ਜਾ ਰਿਹਾ ਹੈ। ਇਸਦੀ ਜਾਣਕਾਰੀ ਕਲਾਕਾਰ ਦੇ ਸ਼ੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਗਈ ਹੈ
ਆਵਾਜ਼ ਰਾਹੀਂ ਪ੍ਰਸ਼ੰਸ਼ਕਾਂ ‘ਚ ਰਹਿਣਗੇ ਜ਼ਿੰਦਾ
ਸ਼ੋਸ਼ਲ ਅਕਾਊਂਟ ਤੇ ਜਾਣਕਾਰੀ ਸ਼ੇਅਰ ਕਰਦੇ ਹੋਏ ਲਿਖਿਆ ਗਿਆ- SYL ਕੱਲ੍ਹ ਸ਼ਾਮ 6 ਵਜੇ ਸਿਰਫ਼ ਸਿੱਧੂ ਮੂਸੇ ਵਾਲਾ ਦੇ ਅਧਿਕਾਰਤ ਯੂ-ਟਿਊਬ ਚੈਨਲ ‘ਤੇ ਰਿਲੀਜ਼ ਹੋਵੇਗਾ। ਇਸ ਤੋਂ ਬਾਅਦ ਪ੍ਰਸ਼ੰਸ਼ਕਾਂ ਦਾ ਦਿਲਾਂ ਦੀ ਧੜਕਣ ਇੱਕ ਵਾਰ ਫਿਰ ਤੋਂ ਤੇਜ਼ ਹੋ ਜਾਵੇਗੀ। ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ ਪਰ ਉਸਦੇ ਗੀਤ ਅੱਜ ਵੀ ਲੋਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰ ਦਿੰਦੇ ਹਨ। ਅਜਿਹਾ ਹੀ ਗੀਤ SYL ਹੋਵੇਗਾ।
ਜੋ ਅੱਜ ਰਿਲੀਜ਼ ਹੋ ਰਿਹਾ ਹੈ।
ਸਿੱਧੂ ਨੇ ਇਸ ਗੀਤ ‘ਚ ਕਈ ਅਹਿਮ ਮੁੱਦੇ ਉਠਾਏ ਹਨ। ਗੀਤ ਦੀਆਂ ਖਾਸ ਗੱਲਾਂ ਕੀ ਹਨ, ਇਹ ਤਾਂ ਇਸ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ। ਪਰ ਜਦੋਂ ਤੋਂ ਪ੍ਰਸ਼ੰਸਕਾਂ ਨੂੰ ਪਤਾ ਲੱਗਾ ਹੈ ਕਿ ਸਿੱਧੂ ਦਾ ਗੀਤ ਰਿਲੀਜ਼ ਹੋਵੇਗਾ, ਉਹ ਇਸ ਪੋਸਟ ਨੂੰ ਸ਼ੇਅਰ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦੀ ਇਸ ਪੋਸਟ ਤੇ ਫੈਨਜ਼ ਲਗਾਤਾਰ ਕਮੈਂਟ ਕਰ ਰਹੇ ਹਨ।
ਦੱਸ ਦੇਈਏ ਕਿ ਹੁਣ ਤੱਕ ਦਿੱਲੀ ਪੁਲਿਸ ਇਸ ਮਾਮਲੇ ਵਿੱਚ 2 ਸ਼ੂਟਰਾਂ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਇਹ ਸਾਰੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਨਾਲ ਸਬੰਧਤ ਹਨ। ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਨੇ ਚਾਰ ਵਾਰ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ ਪਰ ਭੀੜ ਅਤੇ ਸਖ਼ਤ ਸੁਰੱਖਿਆ ਕਾਰਨ ਉਹ ਵਾਰਦਾਤ ਨੂੰ ਅੰਜਾਮ ਨਹੀਂ ਦੇ ਸਕੇ। ਕਈ ਵਾਰ ਸਿੱਧੂ ਮੂਸੇਵਾਲਾ ਨੇ ਸ਼ੂਟਰਾਂ ਨੂੰ ਬਹੁਤ ਨੇੜੇ ਛੱਡਿਆ ਸੀ। ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਵੀ ਸਿੱਧੂ ਮੂਸੇਵਾਲਾ ਦੇ ਕਤਲ ਲਈ ਉਸ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਇਕ ਸਰਵੇਲੈਂਸ ਟੀਮ ਬਣਾਈ ਸੀ।