Punjab Budget 2022 : ਹਰ ਜ਼ਿਲ੍ਹੇ ’ਚ ਸਥਾਪਤ ਹੋਣਗੇ ਸਾਈਬਰ ਕ੍ਰਾਈਮ ਕੰਟਰੋਲ ਰੂਮ
ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ 108 ਕਰੋਡ਼ ਰੁਪਏ ਖ਼ਰਚੇ ਜਾਣਗੇ। ਲਗਾਤਾਰ ਵੱਧ ਰਹੇ ਸਾਈਬਰ ਕ੍ਰਾਈਮ ਨਾਲ ਨਿਪਟਣ ਲਈ 30 ਕਰੋਡ਼ ਰੁਪਏ ਦੀ ਲਾਗਤ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਸਾਈਬਰ ਕ੍ਰਾਈਮ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ।
ਜ਼ਿਲ੍ਹਾ ਮੁਹਾਲੀ ਦੇ ਪਿੰਡ ਕੁਰਡ਼ਾ ਵਿਚ 17.5 ਏਕਡ਼ ਜ਼ਮੀਨ ’ਚ ਆਧੁਨਿਕ ਜੇਲ੍ਹ ਬਣਾਈ ਜਾਵੇਗੀ, ਇਸ ਲਈ 10 ਕਰੋਡ਼ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਵੀਆਈਪੀ ਸੈੱਲ ਨੂੰ ਬੰਦ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਸੂਬੇ ਨੂੰ ਸੀਸੀਟੀਵੀ ਨੈੱਟਵਰਕ ਨਾਲ ਕਵਰ ਕੀਤਾ ਜਾਵੇਗਾ ਤਾਂ ਜੋ ਅਪਰਾਧ ਦੀ ਜਾਂਚ ਕੀਤੀ ਜਾ ਸਕੇ ਤੇ ਅਪਰਾਧੀਆਂ ਨੂੰ ਫਡ਼ਿਆ ਜਾ ਸਕੇ।
ਮੁਹਾਲੀ ਤੇ ਪੰਜਾਬ ਪੁਲਿਸ ਮਹਿਲਾ ਮਿੱਤਰ ਕੇਂਦਰਾਂ ਵਿਚ ਸੀਸੀਟੀਵੀ ਕੈਮਰੇ ਲਗਾਉਣ ਲਈ ਪੰਜ ਕਰੋਡ਼ ਰੁਪਏ ਖਰਚ ਕੀਤੇ ਜਾਣਗੇ। ਅਪਰਾਧ ਤੇ ਅਪਰਾਧੀਆਂ ਨਾਲ ਨਿਪਟਣ ਲਈ ਪੁਲਿਸ ਨੂੰ ਨਵੀਂ ਰਣਨੀਤੀ ਬਣਾਉਣੀ ਜਾਏਗੀ। ਇਸ ਲਈ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਲਈ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਕਰੇਗੀ। ਪੰਜਾਬ ਦੇ ਲੋਕਾਂ ਨੂੰ ਗੈਂਗਸਟਰਾਂ ਤੋਂ ਨਵੀਂ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ ਵਿਚ ਸਰਗਰਮ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਪੂਰਨ ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ ਜਿਸ ਦੇ ਹਾਂ-ਪੱਖੀ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ