Muktsar News

ਨਸ਼ਾ ਤਸਕਰ ਦੀ 22.72 ਲੱਖ ਦੀ ਪ੍ਰਾਪਰਟੀ ਸੀਲ

ਮੁਕਤਸਰ ਪੁਲਿਸ ਨੇ ਨਸ਼ਾ ਤਸਕਰ ਦੀ 22 ਲੱਖ 72 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ, ਲਗਾਇਆ ਨੋਟਿਸ

ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਗੌਰਵ ਯਾਦਵ ਡੀਜੀਪੀ ਪੰਜਾਬ ਵੱਲੋਂ ਦੀਆਂ ਹਦਾਇਤਾਂ ਤਹਿਤ ਡਾ. ਅਖਿਲ ਚੌਧਰੀ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਨਸ਼ੇ ਵੇਚਣ ਵਾਲੇ ਸੌਦਾਗਰਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਜੇਲ੍ਹਾਂ ’ਚ ਸੁੱਟਿਆ ਜਾ ਰਿਹਾ ਹੈ। ਇਸੇ ਤਹਿਤ ਹੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿੰਨਾ ਨਸ਼ਾ ਤਸਕਰਾਂ ਖਿਲਾਫ ਐਨਡੀਪੀਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਨ੍ਹਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨਡੀਪੀਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜਿਆ ਜਾ ਰਿਹਾ ਹੈ। ਇਸੇ ਤਹਿਤ ਹੀ ਅਵਤਾਰ ਸਿੰਘ ਡੀਐਸਪੀ ਗਿੱਦੜਬਾਹਾ ਤੇ ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫਸਰ ਥਾਣਾ ਕੋਟਭਾਈ ਵੱਲੋਂ ਪਿੰਡ ਗੂੜੀਸੰਘਰ ਦੇ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਸੀਲ ਕੀਤਾ ਗਿਆ ਹੈ। ਇਸ ਮੌਕੇ ਅਵਤਾਰ ਸਿੰਘ ਡੀਐਸਪੀ (ਗਿੱਦੜਬਾਹਾ) ਨੇ ਦੱਸਿਆ ਗਿਆ ਕਿ ਤਰਸੇਮ ਸਿੰਘ ਉਰਫ ਪੰਮਾ ਪੁੱਤਰ ਰੁਲੀਆ ਸਿੰਘ ਵਾਸੀ ਪਿੰਡ ਗੂੜੀਸੰਘਰ, ਜਿਸ ਦੇ ਖਿਲਾਫ ਮੁਕੱਦਮਾ ਨੰਬਰ 169 ਮਿਤੀ 15.12.2024 ਅ/ਧ 15(c)/61 ਐਨਡੀਪੀਐਸ ਐਕਟ ਥਾਣਾ ਖੂਹੀਆਂ ਸਰਵਰ ਵਿਖੇ ਦਰਜ ਹੈ ਜਿਸ ’ਚ ਇਸ ਪਾਸੋਂ ਕਮਰਸ਼ੀਅਲ ਮਾਤਰਾ ’ਚ 100 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਇਆ ਸੀ। ਤਰਸੇਮ ਸਿੰਘ ਉਰਫ ਪੰਮਾ ਪੁੱਤਰ ਰੁਲੀਆ ਸਿੰਘ ਵਾਸੀ ਪਿੰਡ ਗੂੜੀਸੰਘਰ ਵੱਲੋਂ ਨਸ਼ਾ ਤਸਕਰੀ ਕਰਕੇ ਪ੍ਰਾਪਰਟੀ ਬਣਾਈ ਗਈ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 22,72,000 ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐਫ ਐਨਡੀਪੀਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸਦੇ ਆਰਡਰ ਮੌਸੂਲ ਹੋਣ ’ਤੇ ਉਸਦੇ ਪ੍ਰਾਪਰਟੀ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਪ੍ਰਾਪਰਟੀ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। ਇਸ ਮੌਕੇ ਡੀਐਸਪੀ (ਗਿੱਦੜਬਾਹਾ) ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ।ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ

Related Articles

Leave a Reply

Your email address will not be published. Required fields are marked *

Back to top button