Muktsar News

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਧਿਗਾਨਾ ਮਾਈਨਰ ਦੇ ਨਵੀਨੀਕਰਨ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਤੱਕ ਪੂਰਾ ਨਹਿਰੀ ਪਾਣੀ ਪੁੱਜਦਾ ਕਰਨ ਲਈ ਲਗਾਤਾਰ ਨਹਿਰਾਂ ਅਤੇ ਖਾਲਿਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਧਿਗਾਣਾ ਵਿਖੇ ਕੰਕਰੀਟ ਲਾਈਨਿੰਗ ਆਫ ਧਿਗਾਣਾ ਮਾਈਨਰ ਆਰ ਡੀ 0-3250 ਦਾ ਕੰਮ ਮੁਕੰਮਲ ਹੋਣ ’ਤੇ ਅੱਜ ਇਸ ਨਹਿਰ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮਾਈਨਰ ਲੱਗਭੱਗ ਪਿਛਲੇ 30 ਸਾਲ ਤੋਂ ਕੱਚਾ ਚੱਲ ਰਿਹਾ ਸੀ। ਇਹ ਕੰਮ 23 ਲੱਖ ਰੁਪਏ ਦੀ ਲਾਗਤ ਨਾਲ ਪੂਰਾ ਕਰਵਾਇਆ ਗਿਆ ਹੈ, ਜਿਸ ਨਾਲ ਸਿੰਚਾਈ ਹੇਠ 1044 ਏਕੜ ਰਕਬੇ ਦੀ ਸਿੰਚਾਈ ਸੁਚੱਜੇ ਢੰਗ ਨਾਲ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦੇ ਉੱਦਮ ਨਾਲ ਖੇਤਾਂ ਤੱਕ ਜਦੋਂ ਪੂਰਾ ਨਹਿਰੀ ਪਾਣੀ ਪਹੁੰਚ ਰਿਹਾ ਹੈ ਤਾਂ ਇਸ ਨਾਲ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਦੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਹੋਣ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਧਰਤੀ ਦੇ ਥੱਲੇ ਜਾ ਰਹੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ।

ਕੈਬਨਿਟ ਮੰਤਰੀ ਨੇ ਇਸ ਮੌਕੇ ਇਲਾਕੇ ਦੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਦਰਿੜ ਸੰਕਲਪਿਤ ਹੈ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਰਮਨਪ੍ਰੀਤ ਸਿੰਘ ਮਾਨ ਅਤੇ ਉਪ ਮੰਡਲ ਅਫਸਰ ਨਵਤੇਜ ਸਿੰਘ ਬਰਾੜ ਅਤੇ ਜੂਨੀਅਰ ਇੰਜੀਨੀਅਰ ਸਾਹਿਲ ਅਤੇ ਸਤਵੰਤ ਸਿੰਘ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button